12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੈਰੋਲ ਨਾ ਦੇਣ ਤੱਕ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ-ਤਰਸੇਮ ਸਿੰਘ

ਰਈਆ (ਅੰਮ੍ਰਿਤਸਰ), 11 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਦੱਸਿਆ ਜਿੰਨਾ ਚਿਰ ਭਾਈ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਮੇਰੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਆਖ਼ਰੀ ਦਰਸ਼ਨ ਕਰਨ ਲਈ ਪੈਰੋਲ ਨਹੀਂ ਮਿਲਦੀ ਉਨ੍ਹਾਂ ਚਿਰ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਉਨ੍ਹਾਂ ਨੂੰ ਮਾਤਾ ਦੇ ਸਸਕਾਰ ਵਿਚ ਸ਼ਾਮਿਲ ਕਰਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।

ਅਜੀਤ ਡੈਸਕ 12-11-2026
ਰਈਆ (ਅੰਮ੍ਰਿਤਸਰ), 11 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਦੱਸਿਆ ਜਿੰਨਾ ਚਿਰ ਭਾਈ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਮੇਰੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਆਖ਼ਰੀ ਦਰਸ਼ਨ ਕਰਨ ਲਈ ਪੈਰੋਲ ਨਹੀਂ ਮਿਲਦੀ ਉਨ੍ਹਾਂ ਚਿਰ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਉਨ੍ਹਾਂ ਨੂੰ ਮਾਤਾ ਦੇ ਸਸਕਾਰ ਵਿਚ ਸ਼ਾਮਿਲ ਕਰਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਮਨੁੱਖੀ ਆਧਾਰ ’ਤੇ ਸਾਡੇ ਹੱਕ ਵਿਚ ਆਵਾਜ਼ ਉਠਾਉਣ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ, ਪ੍ਰਗਟ ਸਿੰਘ ਸੰਧੂ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ਪੰਜਾਬ ਸਿੱਖਿਆ ਕ੍ਰਾਂਤੀ’ ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ ਅਤੇ ਉਦਯੋਗ-ਮੁਖੀ ਬਣਾਉਂਦੀ ਹੈ-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਪੰਜਾਬ ਦੇ 84 ਦਿਹਾਤੀ ਸੀ.ਐਚ.ਸੀਜ਼. ’ਚ 84 ਫ਼ੀਸਦੀ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ-ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।