11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਅਤੇ ਚੁੱਕਿਆ ਜਾਵੇਗਾ-ਮੁੱਖ ਮੰਤਰੀ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਅਤੇ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਾ ਆਵੇ। ਹੁਣ ਤੱਕ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਨਾਲ ਪੰਜਾਬ ਨੇ ਇਕ ਵਾਰ ਫਿਰ ਸੁਚੱਜੀ ਅਤੇ ਨਿਰਵਿਘਨ ਖਰੀਦ ਦਾ ਇਕ ਨਵਾਂ ਮਾਪਦੰਡ ਕਾਇਮ ਕੀਤਾ ਹੈ।

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਅਤੇ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਾ ਆਵੇ। ਹੁਣ ਤੱਕ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਨਾਲ ਪੰਜਾਬ ਨੇ ਇਕ ਵਾਰ ਫਿਰ ਸੁਚੱਜੀ ਅਤੇ ਨਿਰਵਿਘਨ ਖਰੀਦ ਦਾ ਇਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਦੇ ਪ੍ਰਭਾਵ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਣ ਦੇ ਨਾਲ-ਨਾਲ ਪ੍ਰਤੀ ਏਕੜ ਝਾੜ ਵਿਚ 4-5 ਕੁਇੰਟਲ ਦਾ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਰਾਈਸ ਮਿਲਰਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਦੀ ਸੰਤੁਸ਼ਟੀ ਸਮੁੱਚੀ ਖਰੀਦ ਪ੍ਰਕਿਰਿਆ ਦੇ ਵਧੀਆ ਤਾਲਮੇਲ ਅਤੇ ਕੁਸ਼ਲਤਾ ਨੂੰ ਦਰਸਾਉਂਦੀ ਹੈ। ਇੱਥੇ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਆਪਣੀ ਇਤਿਹਾਸਕ ਭੂਮਿਕਾ ਨਿਭਾਉਣ ਲਈ ਇਕ ਵਾਰ ਫਿਰ ਤਿਆਰ ਹੈ। ਬੈਠਕ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਤੋਂ ਗ੍ਰਨੇਡ ਦੇਣ ਆਇਆ ਕਾਰ ਸਵਾਰ ਪੁਲਿਸ ਵਲੋਂ ਕਾਬੂ ਪੁਛਗਿੱਛ ਲਈ ਲਿਆ 2 ਦਿਨ ਦਾ ਰਿਮਾਂਡ ਅਗਲੀ ਖ਼ਬਰ ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਇਜਾਜ਼ਤ ਨਾ ਮਿਲਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਮਨਪ੍ਰੀਤ ਸਿੰਘ ਇਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।