13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਿੜ੍ਹਬਾ ’ਚ ਵੱਡੇ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਦਿੜ੍ਹਬਾ ਮੰਡੀ (ਸੰਗਰੂਰ), 12 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਮੰਡੀ ਵਿਚ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ’ਤੇ ਜਾਂਚ ਸ਼ੁਰੂ ਕੀਤੇ ਜਾਣ ਨਾਲ ਇਲਾਕੇ ਦੇ ਵਪਾਰਕ ਹਲਕਿਆਂ ਵਿਚ ਹਲਚਲ ਮਚ ਗਈ। ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਵਲੋਂ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਇਕ ਵਪਾਰੀ ਦੀ ਦੁਕਾਨ ਅਤੇ ਪਿੰਡ ਕਮਾਲਪੁਰ ਸਥਿਤ ਇਕ ਰਾਈਸ ਸ਼ੈਲਰ ਵਿਖੇ ਜਾਂਚ ਕੀਤੀ ਜਾ ਰਹੀ ਹੈ।

ਅਜੀਤ ਡੈਸਕ 13-11-2026
ਦਿੜ੍ਹਬਾ ਮੰਡੀ (ਸੰਗਰੂਰ), 12 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਮੰਡੀ ਵਿਚ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ’ਤੇ ਜਾਂਚ ਸ਼ੁਰੂ ਕੀਤੇ ਜਾਣ ਨਾਲ ਇਲਾਕੇ ਦੇ ਵਪਾਰਕ ਹਲਕਿਆਂ ਵਿਚ ਹਲਚਲ ਮਚ ਗਈ। ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਵਲੋਂ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਇਕ ਵਪਾਰੀ ਦੀ ਦੁਕਾਨ ਅਤੇ ਪਿੰਡ ਕਮਾਲਪੁਰ ਸਥਿਤ ਇਕ ਰਾਈਸ ਸ਼ੈਲਰ ਵਿਖੇ ਜਾਂਚ ਕੀਤੀ ਜਾ ਰਹੀ ਹੈ। ਸਵੇਰ ਤੋਂ ਚੱਲ ਰਹੀ ਇਸ ਕਾਰਵਾਈ ਦੌਰਾਨ ਟੀਮਾਂ ਵਲੋਂ ਸਬੰਧਿਤ ਕਾਰੋਬਾਰੀ ਅਦਾਰਿਆਂ ਦੇ ਰਿਕਾਰਡ ਦੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਅਨੁਸਾਰ ਕਾਰਵਾਈ ਦੌਰਾਨ ਸਬੰਧਿਤ ਕਾਰੋਬਾਰੀ ਦੇ ਮੁਨੀਮ ਨੂੰ ਵੀ ਅਨਾਜ ਮੰਡੀ ਵਿਖੇ ਬੁਲਾਇਆ ਗਿਆ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਦੀ ਨਿਗਰਾਨੀ ਹੇਠ ਟੀਮ ਕਾਰਵਾਈ ਕਰਦੀ ਹੋਈ ਦੱਸੀ ਗਈ। ਹਾਲਾਂਕਿ ਵਿਭਾਗ ਵਲੋਂ ਇਸ ਕਾਰਵਾਈ ਦੇ ਅਸਲ ਕਾਰਨਾਂ, ਜਾਂਚ ਦੇ ਦਾਇਰੇ ਅਤੇ ਕਿਸੇ ਸੰਭਾਵਿਤ ਬਰਾਮਦਗੀ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ’ਤੇ ਸਰਕਾਰ ਨੂੰ ਨੋਟਿਸ ਅਗਲੀ ਖ਼ਬਰ ਸੂਬੇ ਦੀ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ ’ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ-ਰਾਜਪਾਲ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।