13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਿੱਖਾਂ ਦੇ ਘਰਾਂ ਦੀ ਨਿਸ਼ਾਨਦੇਹੀ ਕਰਕੇ ਕੀਤਾ ਗਿਆ ਸੀ ਕਤਲੇਆਮ-ਹਰਦੀਪ ਸਿੰਘ ਪੁਰੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ ’ਚ ਹੋਏ ਸ਼ਾਮਿਲ

ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਸ ਸਮੇਂ ਸਿੱਖਾਂ ਦੇ ਘਰਾਂ ਦੇ ਪਤੇ ਲੱਭ-ਲੱਭ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਦੰਗੇ ਨਹੀਂ ਸਨ, ਸਗੋਂ ਯੋਜਨਾਬੱਧ ਤਰੀਕੇ ਨਾਲ ਕੀਤੀਆਂ ਗਈਆਂ ਹੱਤਿਆਵਾਂ ਸਨ।

ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਸ ਸਮੇਂ ਸਿੱਖਾਂ ਦੇ ਘਰਾਂ ਦੇ ਪਤੇ ਲੱਭ-ਲੱਭ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਦੰਗੇ ਨਹੀਂ ਸਨ, ਸਗੋਂ ਯੋਜਨਾਬੱਧ ਤਰੀਕੇ ਨਾਲ ਕੀਤੀਆਂ ਗਈਆਂ ਹੱਤਿਆਵਾਂ ਸਨ। ਉਨ੍ਹਾਂ 1975 ਦੀ ਐਮਰਜੈਂਸੀ ਅਤੇ ਚੋਣਾਂ ਦੌਰਾਨ ਈ.ਵੀ.ਐਮ. ਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਵੀ ਕਾਂਗਰਸ ਦੀ ਭੂਮਿਕਾ ’ਤੇ ਸਵਾਲ ਉਠਾਏ। ਹਰਦੀਪ ਸਿੰਘ ਪੁਰੀ ਭਾਜਪਾ ਵਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿਖੇ ਕੱਢੀ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ ’ਚ ਮੁੱਖ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸ਼ਿਵਾਲਿਕ ਗਾਰਡਨ ਦੇ ਸਾਹਮਣੇ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ 1984 ਦੇ ਸਿੱਖ ਵਿਰੋਧੀ ਕਤਲੇਆਮ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 1 ਨਵੰਬਰ, 1984 ਨੂੰ ਇਕੱਲੀ ਦਿੱਲੀ ਵਿਚ ਲਗਭਗ 2700 ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਸਿੰਘ ਮਲਹੋਤਰਾ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਰੁਣ ਸੂਦ ਅਤੇ ਸੰਜੇ ਟੰਡਨ, ਮੇਅਰ ਸੌਰਭ ਜੋਸ਼ੀ, ਭਾਰਤ ਕੁਮਾਰ, ਦਵਿੰਦਰ ਬਬਲਾ, ਇੰਦਰਾ ਸਿੰਘ, ਭਾਜਪਾ ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ, ਸੰਜੀਵ ਰਾਣਾ, ਡਿਪਟੀ ਮੇਅਰ ਸੁਮਨ ਸ਼ਰਮਾ, ਸਾਬਕਾ ਮੇਅਰ ਤੇ ਮੌਜੂਦਾ ਕੌਂਸਲਰ ਸਰਬਜੀਤ ਕੌਰ, ਭਾਜਪਾ ਚੰਡੀਗੜ੍ਹ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸੋਨਮ ਵਰਮਾ, ਸੀਨੀਅਰ ਭਾਜਪਾ ਆਗੂ ਸ਼ਕਤੀ ਪ੍ਰਕਾਸ਼ ਦੇਵਸ਼ਾਲੀ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੈਣੀ, ਰਵਿੰਦਰ ਮਲਿਕ, ਅਨੂਪ ਗੁਪਤਾ, ਰੇਖਾ ਸੂਦ, ਖੁਸ਼ਵਿੰਦਰ ਸਿੰਘ ਅਤੇ ਦਲੀਪ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੁਰੀ ਨੇ ਕਿਹਾ ਕਿ 2014 ਤੋਂ ਲੈ ਕੇ 2026 ਤੱਕ ਦੇਸ਼ ਦੀ ਅਰਥਵਿਵਸਥਾ ਵਿਚ ਕਾਫ਼ੀ ਤਬਦੀਲੀ ਆਈ ਹੈ ਅਤੇ ਭਾਰਤ ਨੇ ਵਿਕਾਸ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕੀਤੀਆਂ ਹਨ।
ਪਿਛਲੀ ਖ਼ਬਰ ਪੰਜਾਬ ਰਾਜ ਡੀਅਰ ਦੀਵਾਲੀ ਬੰਪਰ ਦੇ ਡਰਾਅ ਲਈ ਸਿਰਫ਼ ਕੁਝ ਦਿਨ ਬਾਕੀ ਅਗਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਵਲੋਂ ‘ਚੂਲੇ ਤੇ ਗੋਡੇ ਦੇ ਜੋੜ ਬਦਲੀ’ ਸੰਬੰਧੀ ਕੌਮਾਂਤਰੀ ਕਾਨਫਰੰਸ 14 ਤੇ 15 ਨੂੰ -ਡਾ: ਅਵਤਾਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।