14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੈਂਸਰ ਦੀਆਂ ਦਵਾਈਆਂ ਦੀਆਂ ਸੋਧੀਆਂ ਕੀਮਤਾਂ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 13 ਨਵੰਬਰ (ਪੀ. ਟੀ.

ਅਜੀਤ ਡੈਸਕ 14-11-2026
ਨਵੀਂ ਦਿੱਲੀ, 13 ਨਵੰਬਰ (ਪੀ.ਟੀ.ਆਈ.)-ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਕੈਂਸਰ ਦੀਆਂ 137 ਗੈਰ-ਅਨੁਸੂਚਿਤ ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਥਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਹੱਦ ਤੋਂ ਵੱਧ ਕੀਮਤ ਵਸੂਲੀ ਜਾਂਦੀ ਹੈ, ਤਾਂ ਸੰਬੰਧਿਤ ਧਿਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ੁੱਕਰਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਕੰਮ ਕਰਨ ਵਾਲੀ ਇਸ ਅਥਾਰਟੀ ਨੇ ਸੂਬਾ ਡਰੱਗ ਕੰਟਰੋਲਰਾਂ ਨੂੰ ਕਿਹਾ ਹੈ ਕਿ ਉਹ 16 ਨਵੰਬਰ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਜਮ੍ਹਾਂ ਕਰਵਾਉਣ। ਕੈਂਸਰ ਦੀਆਂ 137 ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ 9 ਨਵੰਬਰ ਤੋਂ ਲਾਗੂ ਹੋ ਗਈਆਂ ਹਨ। ਜਿਸ ਤਹਿਤ 137 ਗੈਰ-ਅਨੁਸੂਚਿਤ ਦਵਾਈਆਂ ‘ਤੇ ਵਪਾਰਕ ਮਾਰਜਿਨ ਦੀ ਹੱਦ 30 ਫੀਸਦੀ ਤੈਅ ਕੀਤੀ ਗਈ ਹੈ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ’ਚ ਕਰਵਾਇਆ ਮੈਡੀਕਲ ਚੈੱਕਅਪ ਅਗਲੀ ਖ਼ਬਰ ਖ਼ਰੀਦ ਕੇਂਦਰ ਬੰਦ ਕਰਨ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।