14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ’ਚ ਕਰਵਾਇਆ ਮੈਡੀਕਲ ਚੈੱਕਅਪ

ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਾਬਾ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਦੋਵਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।

ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਾਬਾ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਦੋਵਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਸਬੰਧੀ ਐਡਵੋਕੇਟ ਮਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਚਾਚਾ ਹਰਜੀਤ ਸਿੰਘ ਨੂੰ ਪਿੱਠ ਦਰਦ ਅਤੇ ਕਿਡਨੀ ਸਬੰਧੀ ਸਮੱਸਿਆਵਾਂ ਆ ਰਹੀਆਂ ਸਨ। ਇਸੇ ਤਰ੍ਹਾਂ ਉਨ੍ਹਾਂ ਦੇ ਸਾਥੀ ਬਾਬਾ ਬਸੰਤ ਸਿੰਘ ਨੂੰ ਕਾਫ਼ੀ ਸਮਾਂ ਪਹਿਲਾਂ ਡਿੱਗਣ ਕਾਰਨ ਸੱਟ ਲੱਗ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਊਰੋ ਸਬੰਧੀ ਦਿੱਕਤ ਆ ਰਹੀ ਸੀ। ਇਨ੍ਹਾਂ ਸਿਹਤ ਸਮੱਸਿਆਵਾਂ ਦੇ ਮੱਦੇਨਜ਼ਰ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਬਾਬਾ ਬਸੰਤ ਸਿੰਘ ਅਤੇ ਚਾਚਾ ਹਰਜੀਤ ਸਿੰਘ ਨੂੰ ਅਜਨਾਲਾ ਥਾਣੇ ਨਾਲ ਸਬੰਧਿਤ ਮਾਮਲੇ ਵਿਚ ਐਨ.ਐਸ.ਏ. ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਬਾਅਦ ਵਿਚ ਐਨ.ਐਸ.ਏ. ਹਟਾਏ ਜਾਣ ਤੋਂ ਪਿੱਛੋਂ ਦੋਵਾਂ ਨੂੰ ਪੰਜਾਬ ਲਿਆਂਦਾ ਗਿਆ ਅਤੇ ਬਠਿੰਡਾ ਕੇਂਦਰੀ ਜੇਲ੍ਹ ਵਿਚ ਰੱਖਿਆ ਗਿਆ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ’ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਕਮੇਟੀਆਂ ਦਾ ਗਠਨ ਰਾਣਾ ਕ... ਅਗਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਸੋਧੀਆਂ ਕੀਮਤਾਂ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।