13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਦੀ ਸੱਤਾ ’ਤੇ ਸਭ ਤੋਂ ਲੰਬਾ ਸਮਾਂ ਰਾਜ ਕਰਨ ਵਾਲੀ ਸੂਚੀ ’ਚ ਮਰਹੂਮ ਅਕਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਸਭ ਤੋਂ ਮੋਹਰੀ

ਬਠਿੰਡਾ, 13 ਨਵੰਬਰ - ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵਲੋਂ ਸੱਤਾ ’ਤੇ ਕਾਬਜ਼ ਹੋਣ ਲਈ ਆਪੋ ਆਪਣੀ ਰਾਜਨੀਤਿਕ ਸ਼ਤਰੰਜ ਖੇਡਣੀ ਸ਼ੁਰੂ ਕਰ ਦਿੱਤੀ ਹੈ।

ਪ੍ਰਤਾਪ ਸਿੰਘ ਕੈਰੋਂ, ਗਿਆਨੀ ਜੈਲ ਸਿੰਘ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਰਜਿੰਦਰ ਕੌਰ ਭੱਠਲ ਅਤੇ ਭਗਵੰਤ ਸਿੰਘ ਮਾਨ। 14-11-2026
ਬਠਿੰਡਾ, 13 ਨਵੰਬਰ - ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵਲੋਂ ਸੱਤਾ ’ਤੇ ਕਾਬਜ਼ ਹੋਣ ਲਈ ਆਪੋ ਆਪਣੀ ਰਾਜਨੀਤਿਕ ਸ਼ਤਰੰਜ ਖੇਡਣੀ ਸ਼ੁਰੂ ਕਰ ਦਿੱਤੀ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ 17 ਤੋਂ ਵੱਧ ਆਗੂਆਂ ਨੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੰਭਾਲੀ। ਪ੍ਰਤਾਪ ਸਿੰਘ ਕੈਰੋਂ, ਗਿਆਨੀ ਜ਼ੈਲ ਸਿੰਘ ਅਤੇ ਬੇਅੰਤ ਸਿੰਘ ਸਮੇਤ ਕਈ ਆਗੂਆਂ ਦੇ ਨਾਂਅ ਇਤਿਹਾਸ ਵਿਚ ਦਰਜ ਹਨ। ਪੰਜਾਬ ਦੀ ਸਿਆਸਤ ਦਾ ਇਤਿਹਾਸ ਕਈ ਉਤਰਾਅ-ਚੜ੍ਹਾਅ, ਸੱਤਾ ਤਬਦੀਲੀਆਂ ਅਤੇ ਸਿਆਸੀ ਸੰਘਰਸ਼ਾਂ ਨਾਲ ਭਰਿਆ ਹੋਇਆ ਹੈ। 1947 ਵਿਚ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਨਵੰਬਰ 2026 ਤੱਕ ਪੰਜਾਬ ਦੀ ਸੱਤਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੱਥਾਂ ਵਿਚ ਰਹੀ। ਇਸ ਸਮੇਂ ਦੌਰਾਨ ਕਈ ਆਗੂਆਂ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲੀ, ਜਦਕਿ ਕੁਝ ਆਗੂ ਅਜਿਹੇ ਵੀ ਰਹੇ ਜਿਨ੍ਹਾਂ ਨੂੰ ਇਕ ਤੋਂ ਵੱਧ ਵਾਰ ਸੂਬੇ ਦੀ ਕਮਾਨ ਸੰਭਾਲਣ ਦਾ ਮੌਕਾ ਮਿਲਿਆ। ਕੁੱਲ ਕਾਰਜਕਾਲ ਦੇ ਮਾਮਲੇ ਵਿਚ ਮਰਹੂਮ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਸਭ ਤੋਂ ਉੱਪਰ ਆਉਂਦਾ ਹੈ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਵੱਖ-ਵੱਖ ਕਾਰਜਕਾਲਾਂ ਨੂੰ ਮਿਲਾ ਕੇ ਲਗਭਗ 18 ਸਾਲ 350 ਦਿਨ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹੇ। ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 27 ਮਾਰਚ 1970 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ 1977, 1997, 2007 ਅਤੇ 2012 ਦੀਆਂ ਸਿਆਸੀ ਘਟਨਾਵਾਂ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਮੁੜ ਸੂਬੇ ਦੀ ਸੱਤਾ ਸੰਭਾਲੀ। ਸਾਲ 2007 ਤੋਂ 2017 ਤੱਕ ਉਹ ਲਗਾਤਾਰ ਦੋ ਵਾਰ ਮੁੱਖ ਮੰਤਰੀ ਰਹੇ। ਇਸ ਤਰ੍ਹਾਂ ਉਨ੍ਹਾਂ ਦਾ ਨਾਂਅ ਪੰਜਾਬ ਦੇ ਸਭ ਤੋਂ ਲੰਬਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਆਗੂ ਵਜੋਂ ਦਰਜ ਹੈ। ਪ੍ਰਤਾਪ ਸਿੰਘ ਕੈਰੋਂ ਦਾ ਲੰਮਾ ਕਾਰਜਕਾਲ ਵੀ ਰਿਹਾ ਚਰਚਾ ’ਚ ਪੰਜਾਬ ਦੇ ਸਿਆਸੀ ਇਤਿਹਾਸ ਵਿਚ ਪ੍ਰਤਾਪ ਸਿੰਘ ਕੈਰੋਂ ਦਾ ਕਾਰਜਕਾਲ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਹ 1956 ਤੋਂ 1964 ਤੱਕ ਲਗਾਤਾਰ ਮੁੱਖ ਮੰਤਰੀ ਰਹੇ। ਇਸੇ ਤਰ੍ਹਾਂ ਗਿਆਨੀ ਜ਼ੈਲ ਸਿੰਘ ਨੇ 1972 ਤੋਂ 1977 ਤੱਕ ਸੂਬੇ ਦੀ ਕਮਾਨ ਸੰਭਾਲੀ। ਬੇਅੰਤ ਸਿੰਘ 1992 ਤੋਂ 1995 ਤੱਕ ਮੁੱਖ ਮੰਤਰੀ ਰਹੇ। ਇਨ੍ਹਾਂ ਆਗੂਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਵਿਚ ਕਈ ਅਹਿਮ ਤਬਦੀਲੀਆਂ ਹੋਈਆਂ। ਪੰਜਾਬ ਨੂੰ ਮਿਲੀ ਪਹਿਲੀ ਮਹਿਲਾ ਮੁੱਖ ਮੰਤਰੀ ਪੰਜਾਬ ਦੀ ਸਿਆਸਤ ਵਿਚ ਸਾਲ 1996 ਵਿਚ ਇਕ ਨਵਾਂ ਇਤਿਹਾਸ ਬਣਿਆ, ਜਦੋਂ ਰਾਜਿੰਦਰ ਕੌਰ ਭੱਠਲ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ। ਉਨ੍ਹਾਂ ਦਾ ਕਾਰਜਕਾਲ ਫਰਵਰੀ 1997 ਤੱਕ ਰਿਹਾ। ਇਸ ਤੋਂ ਪਹਿਲਾਂ ਅਤੇ ਬਾਅਦ ਵੀ ਕਈ ਆਗੂਆਂ ਨੇ ਵੱਖ-ਵੱਖ ਸਮਿਆਂ ‘ਤੇ ਸੂਬੇ ਦੀ ਸੱਤਾ ਸੰਭਾਲੀ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਰਜਕਾਲ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ 16 ਮਾਰਚ 2022 ਨੂੰ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਵੰਬਰ 2026 ਤੱਕ ਉਹ ਇਸ ਅਹੁਦੇ ‘ਤੇ ਕਾਰਜਸ਼ੀਲ ਹਨ। ਇਸ ਤਰ੍ਹਾਂ ਆਜ਼ਾਦੀ ਤੋਂ ਬਾਅਦ ਪੰਜਾਬ ਨੇ ਵੱਖ-ਵੱਖ ਪਾਰਟੀਆਂ ਅਤੇ ਆਗੂਆਂ ਦੀ ਅਗਵਾਈ ਹੇਠ ਕਈ ਸਿਆਸੀ ਦੌਰ ਦੇਖੇ ਹਨ, ਪਰ ਮੁੱਖ ਮੰਤਰੀ ਵਜੋਂ ਸਭ ਤੋਂ ਲੰਬਾ ਕੁਲ ਕਾਰਜਕਾਲ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਨਾਂਅ ਦਰਜ ਹੈ।
ਪਿਛਲੀ ਖ਼ਬਰ ਜਿਹੜਾ ਵਿਅਕਤੀ ਆਪਣੀ ਮਾਤ ਭਾਸ਼ਾ ਨਹੀਂ ਸਮਝਦਾ ਉਸ ਲਈ ਹੋਰ ਭਾਸ਼ਾਵਾਂ ਨੂੰ ਸਮਝਣਾ ਹੋਰ ਔਖਾ ਹੁੰਦਾ ਹੈ-ਬਾਬਾ ਬਲਬੀਰ ਸਿੰਘ ਸ... ਅਗਲੀ ਖ਼ਬਰ ਵਧੇ ਝਾੜ ਕਾਰਨ ਝੋਨੇ ਦੀ ਖ਼ਰੀਦ ਦੇ ਟੀਚੇ ’ਚ ਵਾਧੇ ਦੇ ਅਨੁਪਾਤ ਅਨੁਸਾਰ ਸੂਬੇ ਦੇ ਸਾਰੇ ਸ਼ੈਲਰਾਂ ਦੀ ਪੈਡੀ ਲਿੰਕਿੰਗ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।