14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬਕਾ ਉਪ ਰਾਸ਼ਟਰਪਤੀ ਧਨਖੜ ਨੂੰ ਮਿਲੀ ਏਮਜ਼ ਤੋਂ ਛੁੱਟੀ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਨਿਚਰਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਧਨਖੜ ਨੂੰ ਬੁੱਧਵਾਰ ਨੂੰ ਸਵੇਰ ਦੀ ਸੈਰ ਦੌਰਾਨ ਅਚਾਨਕ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਅਜੀਤ ਡੈਸਕ 15-11-2026
ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਨਿਚਰਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਧਨਖੜ ਨੂੰ ਬੁੱਧਵਾਰ ਨੂੰ ਸਵੇਰ ਦੀ ਸੈਰ ਦੌਰਾਨ ਅਚਾਨਕ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਧਨਖੜ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਦਿਲ ਦੀਆਂ ਬਿਮਾਰੀਆਂ ਬਾਰੇ ਵਿਭਾਗ ਦੀ ਦੇਖ-ਰੇਖ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਿਛਲੇ ਦੋ ਸਾਲਾਂ ’ਚ ਧਨਖੜ ਕਾਫੀ ਵਾਰ ਬੇਹੋਸ਼ ਹੋ ਚੁੱਕੇ ਹਨ। ਜੂਨ, 2025 ’ਚ ਨੈਨੀਤਾਲ ’ਚ ਕਮਾਊਂ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਗਮ ਦੌਰਾਨ ਉਹ ਬੇਹੋਸ਼ ਹੋ ਗਏ ਸਨ। ਇਸੇ ਸਾਲ ਜਨਵਰੀ ’ਚ ਵੀ ਉਹ ਦੋ ਵਾਰ ਘਰ ’ਚ ਬੇਹੋਸ਼ ਹੋਏ ਸਨ। ਮਾਰਚ, 2025 ’ਚ ਸੀਨੇ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ।
ਪਿਛਲੀ ਖ਼ਬਰ ਪਤੀ-ਪਤਨੀ ਦੇ ਝਗੜੇ ਦੀ ਸੂਚਨਾ ’ਤੇ ਮੌਕੇ ’ਤੇ ਗਈ ਪੁਲਿਸ ’ਤੇ ਹਮਲਾ, ਏ.ਐਸ.ਆਈ. ਜ਼ਖ਼ਮੀ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਬੱਸ ਹਾਦਸੇ ਦੇ ਮਿ੍ਤਕਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।