16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਈ ਝੋਟਾ ਮਾਰਿਆ ਨਹੀਂ ਮਰਵਾਇਆ ਗਿਐ-ਸਿਮਰਨਜੀਤ ਸਿੰਘ ਮਾਨ

ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸਾਡਾ ਯੋਧਾ ਭਾਈ ਪਰਵਿੰਦਰ ਸਿੰਘ ਝੋਟਾ ਕਿਸੇ ਇਕ ਮੈਡੀਕਲ ਸਟੋਰ ਸੰਚਾਲਕ ਵਲੋਂ ਮਹਿਜ਼ ਮਾਰਿਆ ਨਹੀ ਗਿਆ ਸਗੋਂ ਉਸ ਨੂੰ ਮਰਵਾਇਆ ਗਿਆ ਹੈ ਤੇ ਇਹ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨਸਾ ਸਾਬਕਾ ਸੰਸਦ ਮੈਂਬਰ ਨੇ ਅੱਜ ਭਾਈ ਪਰਵਿੰਦਰ ਸਿੰਘ ਝੋਟਾ ਦੇ ਭੋਗ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਗੱਲਬਾਤ ਦੌਰਾਨ ਸਿਮਰਨਜੀਤ ਸਿੰਘ ਮਾਨ। 16-11-2026
ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸਾਡਾ ਯੋਧਾ ਭਾਈ ਪਰਵਿੰਦਰ ਸਿੰਘ ਝੋਟਾ ਕਿਸੇ ਇਕ ਮੈਡੀਕਲ ਸਟੋਰ ਸੰਚਾਲਕ ਵਲੋਂ ਮਹਿਜ਼ ਮਾਰਿਆ ਨਹੀ ਗਿਆ ਸਗੋਂ ਉਸ ਨੂੰ ਮਰਵਾਇਆ ਗਿਆ ਹੈ ਤੇ ਇਹ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨਸਾ ਸਾਬਕਾ ਸੰਸਦ ਮੈਂਬਰ ਨੇ ਅੱਜ ਭਾਈ ਪਰਵਿੰਦਰ ਸਿੰਘ ਝੋਟਾ ਦੇ ਭੋਗ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਸੰਚਾਲਕ ਜਿਸ ਨੇ ਭਾਈ ਝੋਟਾ ਦੀ ਹੱਤਿਆ ਕੀਤੀ, ਉਸ ਉੱਪਰ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਅਸਲ੍ਹਾ ਲਾਇਸੰਸ ਜਾਰੀ ਕਰ ਦੇਣ ਨੂੰ ਸਾਧਾਰਨ ਨਹੀ ਮੰਨਿਆ ਜਾ ਸਕਦਾ। ਮਾਨ ਨੇ ਅੱਗੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਦਾ ਹੱਲ ਸਿਰਫ਼ ਤੇ ਸਿਰਫ਼ ਖ਼ਾਲਿਸਤਾਨ ਬਣਨ ’ਤੇ ਹੀ ਸੰਭਵ ਹੈ।­
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 17 ਤੋਂ ਪੂਰੇ ਪੰਜਾਬ ’ਚ ਪੁਤਲੇ ਸਾੜੇ ਜਾਣਗੇ-ਹਰਗੋਬਿੰਦ ਕੌਰ ਕਿਹਾ, ਮਾਣ-ਭੱਤਾ ਦ... ਅਗਲੀ ਖ਼ਬਰ ਆਮ ਆਦਮੀ ਪਾਰਟੀ ਮੁੜ 2027 ’ਚ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਬਣਾਵੇਗੀ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।