16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 17 ਤੋਂ ਪੂਰੇ ਪੰਜਾਬ ’ਚ ਪੁਤਲੇ ਸਾੜੇ ਜਾਣਗੇ-ਹਰਗੋਬਿੰਦ ਕੌਰ ਕਿਹਾ, ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ

ਚੰਡੀਗੜ੍ਹ, 15 ਨਵੰਬਰ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ’ਤੇ ਕੋਈ ਗੱਲਬਾਤ ਕੀਤੀ ਅਤੇ ਨਾ ਹੀ ਮੁੱਖ ਮੰਤਰੀ ਨੇ ਇਕ ਵਾਰ ਵੀ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ। ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਕੇ ਵੱਡੇ ਪੱਧਰ ’ਤੇ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਦੇ ਵਿਰੋਧ ਵਿਚ ਯੂਨੀਅਨ ਵਲੋਂ 17 ਨਵੰਬਰ ਤੋਂ ਪੂਰੇ ਪੰਜਾਬ ਵਿਚ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਹ ਰੋਸ ਮੁਹਿੰਮ 6 ਦਸੰਬਰ ਤੱਕ ਜਾਰੀ ਰਹੇਗੀ।
ਪਿਛਲੀ ਖ਼ਬਰ ਵਾਧੂ 20 ਲੱਖ ਟਨ ਝੋਨੇ ਦੀ ਖ਼ਰੀਦ ਲਈ ਲਗਭਗ 4,900 ਕਰੋੜ ਰੁਪਏ ਹੋਰ ਲੋੜੀਂਦੇ ਅਗਲੀ ਖ਼ਬਰ ਭਾਈ ਝੋਟਾ ਮਾਰਿਆ ਨਹੀਂ ਮਰਵਾਇਆ ਗਿਐ-ਸਿਮਰਨਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।