17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੇਲ੍ਹ ’ਚ ਵਿਗੜਦੀ ਸਿਹਤ ਨੂੰ ਲੈ ਕੇ ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਨੇ ਅਡਿਆਲਾ ਜੇਲ੍ਹ ਤੋਂ ਦੇਸ਼ ਦੀਆਂ ਸਿਖਰਲੀਆਂ ਅਦਾਲਤਾਂ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਆਪਣੀ ਅਤੇ ਪਤਨੀ ਬੁਸ਼ਰਾ ਬੀਬੀ ਦੀ ਵਿਗੜਦੀ ਸਿਹਤ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪਾਕਿ ਦੇ ਚੀਫ਼ ਜਸਟਿਸ, ਫੈਡਰਲ ਸੰਵਿਧਾਨਕ ਅਦਾਲਤ ਦੇ ਚੀਫ਼ ਜਸਟਿਸ ਅਤੇ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੰਬੋਧਿਤ ਇਸ ਪੱਤਰ ’ਚ ਇਮਰਾਨ ਖਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਅਤੇ ਸਿਹਤ ਨੂੰ ਗੰਭੀਰ ਖ਼ਤਰਾ ਹੈ ਅਤੇ ਉਨ੍ਹਾਂ ਨੇ ਅਦਾਲਤ ਤੋਂ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਪੱਤਰ ’ਚ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਦੇ 18 ਅਗਸਤ 2026 ਦੇ ਹੁਕਮਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਇਸ ਹੁਕਮ ’ਚ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਦੇ ਅੰਦਰ ਸ਼ਿਫਾ ਇੰਟਰਨੈਸ਼ਨਲ ਹਸਪਤਾਲ ’ਚ ਤਬਦੀਲ ਕਰਨ ਅਤੇ ਉਨ੍ਹਾਂ ਦੀ ਜਾਂਚ ਲਈ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਅੱਖਾਂ ਦੇ ਮਾਹਿਰ ‘ਤੇ ਆਧਾਰਿਤ ਮੈਡੀਕਲ ਬੋਰਡ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਪੱਤਰ ’ਚ ਇਮਰਾਨ ਖਾਨ ਨੇ ਆਪਣੀ ਸੱਜੀ ਅੱਖ ਦੀ 85 ਫ਼ੀਸਦੀ ਰੌਸ਼ਨੀ ਖ਼ਤਮ ਹੋਣ ਦਾ ਗੰਭੀਰ ਦਾਅਵਾ ਕਰਦਿਆਂ ਉਨ੍ਹਾਂ ਬੁਸ਼ਰਾ ਬੀਬੀ ਦੀਆਂ ਅੱਖਾਂ ਦੀ ਹਾਲਤ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੁਸ਼ਰਾ ਬੀਬੀ ਦੀ ਅੱਖ ਨੂੰ ਤੁਰੰਤ ਦੂਜੀ ਸਰਜਰੀ ਦੀ ਲੋੜ ਹੈ। ਲੰਬੇ ਇਕਾਂਤਵਾਸ ਨੂੰ ਆਪਣੀ ਵਿਗੜਦੀ ਸਿਹਤ ਦਾ ਕਾਰਨ ਦੱਸਦਿਆਂ ਇਮਰਾਨ ਖਾਨ ਨੇ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ 192-193 ਤੱਕ ਪਹੁੰਚ ਗਿਆ ਸੀ। ਉਨ੍ਹਾਂ ਮੁਤਾਬਿਕ ਡਾਕਟਰਾਂ ਨੇ ਬ੍ਰੇਨ ਹੈਮਰੇਜ ਜਾਂ ਦਿਲ ਦਾ ਦੌਰਾ ਪੈਣ ਦੇ ਉੱਚ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ।
ਪਿਛਲੀ ਖ਼ਬਰ ਬਲੋਚਿਸਤਾਨ ’ਚ ਹਿੰਦੂ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਸਿੱਖਾਂ ’ਚ ਰੋਸ ਅਗਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਤੇ ਭਲਕੇ ਲਈ ਜਾਵੇਗੀ ਸਾਲਾਨਾ ਧਾਰਮਿਕ ਪ੍ਰੀਖਿਆ - ਧੰਗੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।