17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਸੰਬੰਧੀ ਗੁਰਮਤਿ ਸਮਾਗਮ

ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਸੰਬੰਧੀ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸਿੰਘ ਸਾਹਿਬ ਸੰਤ ਬਾਬਾ ਰਾਮ ਸਿੰਘ ਵਲੋਂ ਕੀਤੀ ਗਈ ਅਰਦਾਸ ਨਾਲ ਹੋਈ।

ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋਡ਼ੀ। ਅਜੀਤ ਤਸਵੀਰ 18-11-2026

ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਸੰਬੰਧੀ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸਿੰਘ ਸਾਹਿਬ ਸੰਤ ਬਾਬਾ ਰਾਮ ਸਿੰਘ ਵਲੋਂ ਕੀਤੀ ਗਈ ਅਰਦਾਸ ਨਾਲ ਹੋਈ। ਉਪਰੰਤ ਤਖ਼ਤ ਸਾਹਿਬ ਦੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋਡ਼ਿਆ ਤੇ ਬਾਅਦ ਵਿਚ ਭਾਈ ਸੁਖਜੀਤ ਸਿੰਘ ਘਨੱਈਆ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬੁੱਢਾ ਦਲ ਦੇ ਇਤਿਹਾਸ ਤੇ ਦਲ ਵਲੋਂ ਸਿੱਖ ਪੰਥ ਦੀ ਚਡ਼੍ਹਦੀ ਕਲਾ ਵਿਚ ਨਿਭਾਈ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਕੁਲਵੰਤ ਸਿੰਘ ਨੇ ਜਥੇ. ਬਾਬਾ ਬਲਬੀਰ ਸਿੰਘ 96 ਕਰੋਡ਼ੀ ਦੀ ਚਡ਼੍ਹਦੀ ਕਲਾ ਤੇ ਪੰਥਕ ਸੇਵਾਵਾਂ ਲਈ ਅਰਦਾਸ ਕੀਤੀ। ਸਮਾਗਮ ਵਿਚ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਦਸਮ ਬਾਣੀ ਦਾ ਬੀਰ ਰਸ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇ. ਬਾਬਾ ਬਲਬੀਰ ਸਿੰਘ ਨੇ ਭਵਿੱਖ ਦੀਆਂ ਪੰਥਕ ਯੋਜਨਾਵਾਂ ਸੰਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਆਉਣ ਵਾਲੇ ਸਮੇਂ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਚ ਬੁੱਢਾ ਦਲ ਪਬਲਿਕ ਸਕੂਲ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸਿੱਖ ਬੱਚਿਆਂ ਨੂੰ ਚੰਗੀ ਵਿੱਦਿਆ ਤੇ ਗੁਰਮਤਿ ਸੰਸਕਾਰਾਂ ਨਾਲ ਜੋਡ਼ ਕੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਬੁੱਢਾ ਦਲ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਗੁਰਦੁਆਰਾ ਲੰਗਰ ਸਾਹਿਬ ਦੇ ਸੰਤ ਬਲਵਿੰਦਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਗਿਆਨੀ ਪ੍ਰੇਮ ਸਿੰਘ ਤੋਂ ਇਲਾਵਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਰਵਿੰਦਰ ਸਿੰਘ ਬੁੰਗਈ ਸੈਕਟਰੀ ਹਜ਼ੂਰ ਸਾਹਿਬ, ਜਸਮੈਨ ਸਿੰਘ ਨੋਨੀ ਜੁਆਇੰਟ ਸੈਕਟਰੀ ਦਿੱਲੀ ਕਮੇਟੀ, ਰਵਿੰਦਰ ਸਿੰਘ ਕਪੂਰ ਸੁਪਰਡੈਂਟ ਹਜ਼ੂਰ ਸਾਹਿਬ, ਜੈਮਲ ਸਿੰਘ ਢਿੱਲੋਂ, ਇੰਦਰਪਾਲ ਸਿੰਘ ਰਿੱਕੀ, ਜਸਪਾਲ ਸਿੰਘ ਨੰਬਰਦਾਰ, ਤਰੁਣਜੋਤ ਸਿੰਘ ਚੱਢਾ, ਸੁਖਪਾਲ ਸਿੰਘ ਸਾਗਰ, ਪਵਿੱਤ ਸਿੰਘ ਆਰਤੀਆ, ਅਜੈ ਤਵਰ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਗਗਨ ਸਿੰਘ ਤੇ ਬਾਬਾ ਗੁਰਮੁਖ ਸਿੰਘ ਸਮੇਤ ਹੋਰ ਕਈ ਪੰਥਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਨੌਕਰੀ ਤੋਂ ਵਾਂਝੇ ਕੀਤੇ 253 ਅਧਿਆਪਕਾਂ ਦੀ ਪੁਲਿਸ ਨਾਲ ਮੁੱਖ ਮੰਤਰੀ ਨਿਵਾਸ ਬਾਹਰ ਝੜਪ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਠੇਕੇਦਾਰ ਅਨੂਪ ਸਿੰਘ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।