![]()
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) – ਮੁੱਖ ਮੰਤਰੀ ਨਿਵਾਸ ਸੰਗਰੂਰ ਬਾਹਰ ਅੱਜ 253 ਮਾਸਟਰ ਕਾਡਰ ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪਾਂ ਅਤੇ ਖਿੱਚਧੂਹ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਪਹਿਲਾ 253 ਅਧਿਆਪਕ ਬਲਕਾਰ ਸਿੰਘ, ਹਰਦੀਪ ਟੋਡੇਪੁਰ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਵੇਰਕਾ ਪਲਾਂਟ ਇਕੱਤਰ ਹੋਏ ਜਿੱਥੋਂ ਉਹ ਤੇਜ਼ੀ ਨਾਲ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਜਾਂਦਿਆਂ ਹੀ ਉਨ੍ਹਾਂ ਦੀ ਪੁਲਿਸ ਨਾਲ ਤਿੱਖੀਆਂ ਝੜਪਾਂ ਧੱਕੇ ਮੁੱਕੀ ਆਰੰਭ ਹੋ ਗਈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਸਾਢੇ ਤਿੰਨ ਸਾਲਾਂ ਤੋਂ ਰੈਗੂਲਰ ਭਰਤੀ ਦੇ ਤੌਰ ਉੱਤੇ ਕੰਮ ਕਰਦੇ ਆ ਰਹੇ ਹਨ ਪਰ ਸਿੱਖਿਆ ਵਿਭਾਗ ਨੇ 28 ਅਕਤੂਬਰ ਨੂੰ ਉਨ੍ਹਾਂ ਦੀ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਸਰਕਾਰ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕੁਝ ਮਹਿਲਾ ਅਧਿਆਪਕ ਬੱਚਿਆਂ ਨੂੰ ਗੋਦੀ ਚੁੱਕ ਕੇ ਧਰਨੇ ਵਿਚ ਪੁੱਜੀਆਂ ਹੋਈਆਂ ਸਨ।