ਹਰਿਆਣਾ ਸਿੱਖ ਕਤਲੇਆਮ ਦੇ 133 ਕੇਸਾਂ ਦੀ ਹਾਈ ਕੋਰਟ ’ਚ ਅਹਿਮ ਸੁਣਵਾਈ ਕੱਲ੍ਹ
ਮਲੇਰਕੋਟਲਾ, 17 ਨਵੰਬਰ (ਮਨਜਿੰਦਰ ਸਿੰਘ ਸਰੌਦ )-ਹਰਿਆਣਾ ਸਿੱਖ ਕਤਲੇਆਮ ਨਾਲ ਸੰਬੰਧਿਤ 133 ਕੇਸਾਂ ਦੀ ਅਹਿਮ ਸੁਣਵਾਈ ਹੁਣ 19 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਹੋਵੇਗੀ। ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 2 ਨਵੰਬਰ 1984 ਦੀ ਚੜ੍ਹਦੀ ਸਵੇਰ ਨੂੰ ਭੜਕੀ ਭੀੜ ਵਲੋਂ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਸਣੇ ਵੱਖ-ਵੱਖ ਥਾਵਾਂ ਨੂੰ ਨਿਸ਼ਾਨਾ ਬਣਾ ਕੇ 3 ਦਿਨ ਬੇਰਹਿਮੀ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ।
ਗ
ਗੱਲਬਾਤ ਕਰਦੇ ਹੋਏ ਜਥੇਦਾਰ ਦਰਸ਼ਨ ਸਿੰਘ ਘੋਲੀਆ ਅਤੇ ਹੋਰ। ਤਸਵੀਰ : ਸਰੌਦ
18-11-2026
ਮਲੇਰਕੋਟਲਾ, 17 ਨਵੰਬਰ (ਮਨਜਿੰਦਰ ਸਿੰਘ ਸਰੌਦ )-ਹਰਿਆਣਾ ਸਿੱਖ ਕਤਲੇਆਮ ਨਾਲ ਸੰਬੰਧਿਤ 133 ਕੇਸਾਂ ਦੀ ਅਹਿਮ ਸੁਣਵਾਈ ਹੁਣ 19 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਹੋਵੇਗੀ। ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 2 ਨਵੰਬਰ 1984 ਦੀ ਚੜ੍ਹਦੀ ਸਵੇਰ ਨੂੰ ਭੜਕੀ ਭੀੜ ਵਲੋਂ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਸਣੇ ਵੱਖ-ਵੱਖ ਥਾਵਾਂ ਨੂੰ ਨਿਸ਼ਾਨਾ ਬਣਾ ਕੇ 3 ਦਿਨ ਬੇਰਹਿਮੀ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ । ਕਰੀਬ 27 ਵਰ੍ਹਿਆਂ ਬਾਅਦ 2011 ਨੂੰ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਸਦਕਾ ਭਾਈ ਦਰਸ਼ਨ ਸਿੰਘ ਘੋਲੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਬਦੌਲਤ ਅਦਾਲਤ ਦੀਆਂ ਬਰੂਹਾਂ ਤੱਕ ਪਹੁੰਚਿਆ । ਆਖ਼ਰ ਸ਼੍ਰੋਮਣੀ ਕਮੇਟੀ ਵਲੋਂ ਲੜੇ ਗਏ ਕੇਸਾਂ ਦੀ ਬਦੌਲਤ 22 ਕਰੋੜ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪੀੜਤ ਪਰਿਵਾਰਾਂ ਨੂੰ ‘ਅੱਲੇ ਜ਼ਖ਼ਮਾਂ ‘ਤੇ ਮਲ੍ਹਮ’ ਦੇ ਰੂਪ ਵਿੱਚ ਮਿਲ਼ੀ । ਕਰੀਬ 133 ਕੇਸ ਅਜੇ ਵੀ ਅਦਾਲਤਾਂ ਵਿੱਚ ਲੰਬਿਤ ਪਏ ਹਨ । ਜਥੇਦਾਰ ਘੋਲੀਆਂ ਨੇ ਆਖਿਆ ਕਿ ਹੋਂਦ ਚਿੱਲੜ ਸਿੱਖ ਕਤਲੇਆਮ ਸਣੇ 133 ਅਹਿਮ ਕੇਸਾਂ ਦੀ ਸੁਣਵਾਈ 19 ਨਵੰਬਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਹੋਵੇਗੀ ।