19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਦੀ ਰੀ-ਚੈਕਿੰਗ ਤੇ ਰੀ-ਵੈਲੂਏਸ਼ਨ ਲਈ ਅਰਜ਼ੀਆਂ ਦੀ ਮੰਗ

ਐੱਸ. ਏ.

ਅਜੀਤ ਡੈਸਕ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਤੰਬਰ 2026 ਵਿਚ ਲਈ ਗਈ ਪੰਜਾਬੀ ਵਾਧੂ ਵਿਸ਼ਾ (ਸਪੈਸ਼ਲ ਪ੍ਰੀਖਿਆ) ਦਾ ਨਤੀਜਾ ਬੀਤੀ 2 ਨਵੰਬਰ ਨੂੰ ਐਲਾਨਿਆ ਜਾ ਚੁੱਕਾ ਹੈ। ਜਿਹੜੇ ਪ੍ਰੀਖਿਆਰਥੀ ਆਪਣੀ ਉੱਤਰ-ਪੱਤਰੀ ਦੀ ਰੀ-ਚੈਕਿੰਗ ਜਾਂ ਰੀ-ਵੈਲੂਏਸ਼ਨ ਕਰਵਾਉਣਾ ਚਾਹੁੰਦੇ ਹਨ, ਉਹ ਬੋਰਡ ਦੀ ਵੈੱਬਸਾਈਟ ਤੋਂ ਸੰਬੰਧਿਤ ਫਾਰਮ ਡਾਊਨਲੋਡ ਕਰਕੇ ਭਰ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਨਿਰਧਾਰਤ ਫਾਰਮ ਭਰਨ ਉਪਰੰਤ ਬਣਦੀ ਫ਼ੀਸ ਸਮੇਤ ਆਪਣੀ ਅਰਜ਼ੀ ਬੋਰਡ ਦੇ ਮੁੱਖ ਦਫ਼ਤਰ ਜਾਂ ਸੰਬੰਧਿਤ ਖੇਤਰੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 25 ਨਵੰਬਰ ਹੈ।
ਪਿਛਲੀ ਖ਼ਬਰ ਸੁੱਤੇ ਪਏ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਅਗਲੀ ਖ਼ਬਰ ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਹੁਣ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।