18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਨਸਾ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਾਂਗਾ-ਬਲਕੌਰ ਸਿੰਘ ਸਿੱਧੂ

ਮਾਨਸਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਪਸ਼ਟ ਆਖਿਆ ਹੈ ਕਿ ਉਹ ਮਾਨਸਾ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਨੇੜਲੇ ਪਿੰਡ ਬੁਰਜ ਢਿੱਲਵਾਂ ਵਿਖੇ ਬੀਤੀ ਸ਼ਾਮ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਬਲਕੌਰ ਸਿੰਘ ਸਿੱਧੂ ਬੁਰਜ ਢਿਲਵਾਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 19-11-2026
ਮਾਨਸਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਪਸ਼ਟ ਆਖਿਆ ਹੈ ਕਿ ਉਹ ਮਾਨਸਾ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਨੇੜਲੇ ਪਿੰਡ ਬੁਰਜ ਢਿੱਲਵਾਂ ਵਿਖੇ ਬੀਤੀ ਸ਼ਾਮ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੀ ਸੰਗਰੂਰ ਰੈਲੀ ਮੌਕੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਪ੍ਰੰਸਸਾ ’ਚ ਕਈ ਸ਼ਬਦ ਬੋਲ ਕੇ ਬਲਕੌਰ ਸਿੰਘ ਨੂੰ ਆਪਣੇ ਕੋਲ ਬੁਲਾਇਆ ਸੀ ਅਤੇ ਉਨ੍ਹਾਂ ਨਾਲ ਕੁਝ ਨਿੱਜੀ ਗੱਲਾਂ ਵੀ ਕੀਤੀਆਂ ਸਨ। ਸੰਬੋਧਨ ’ਚ ਬਲਕੌਰ ਸਿੰਘ ਨੇ ਸਪਸ਼ਟ ਕਿਹਾ ਕਿ ਸੰਗਰੂਰ ਰੈਲੀ ਤੋਂ ਬਾਅਦ ਲੋਕਾਂ ਨੂੰ ਭਲੀ-ਭਾਂਤ ਪਤਾ ਲੱਗ ਗਿਆ ਹੈ ਕਿ ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੈ। ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿ ਉਨ੍ਹਾਂ ਕਿਹਾ ਕਿ ਉਸ ਵੇਲੇ ਮੌਕਾ ਹੱਥੋਂ ਗੁਆ ਦਿੱਤਾ ਸੀ ਪਰ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਮੌਕਾ ਨਹੀਂ ਗੁਆਉਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ’ਚ ਗੈਂਗਸਟਰਵਾਦ ਕਾਫ਼ੀ ਵਧ ਗਿਆ ਹੈ ਅਤੇ ਨਿੱਤ ਦਿਨ ਸ਼ਰੇਆਮ ਗੋਲੀਆਂ ਚਲਾ ਕੇ ਨਿਰਦੋਸ਼ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਨਸ਼ਿਆਂ ’ਚ ਵੀ ਵਾਧਾ ਹੋ ਰਿਹਾ ਹੈ ਅਤੇ ਨੌਜਵਾਨ ਅਜਾਈਂ ਜਾਨਾਂ ਗੁਆ ਰਹੇ ਹਨ।
ਪਿਛਲੀ ਖ਼ਬਰ ਦਸਹਿਰਾ ਸਮਾਗਮ ’ਤੇ ਵਿਸ਼ੇਸ਼ ਧਰਮ ਪ੍ਰਚਾਰ ਤੇ ਵਿੱਦਿਅਕ ਤਰੱਕੀ ਨੂੰ ਸਮਰਪਿਤ ਸੰਤ ਅਮਰ ਸਿੰਘ ਬੜੂੰਦੀ ਵਾਲੇ ਅਗਲੀ ਖ਼ਬਰ ਸਪਾਈਸਜੈੱਟ ਬੋਰਡ ਨੇ 5,500 ਕਰੋੜ ਰੁਪਏ ਜੁਟਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।