ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੀ.ਪੀ.ਐਸ.ਸੀ. ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਰੋਕ ਲਗਾਏ ਜਾਣ ਤੋਂ ਬਾਅਦ ਭਾਜਪਾ ਨੇ ਸਰਕਾਰ ’ਤੇ ਹਮਲਾ ਤੇਜ਼ ਕਰਦਿਆਂ ਪੂਰੀ ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਮੇਂ ਸਿਰ ਹੋਈ ਦਖ਼ਲਅੰਦਾਜ਼ੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਦੇ ਭਵਿੱਖ ਨੂੰ ਬਚਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਕਥਿਤ ਤੌਰ ’ਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਭਰਤੀ ਪ੍ਰਕਿਰਿਆ ਦੇ ਨਿਯਮਾਂ ਵਿਚ ਮਨਮਰਜ਼ੀ ਨਾਲ ਤਬਦੀਲੀਆਂ ਕੀਤੀਆਂ।