ਧਾਮੀ ਦੇ ਬਿਨਾਂ ਮੁਕਾਬਲੇ ਚੁਣੇ ਜਾਣਾ ਪੰਥਕ ਹਿੱਤਾਂ ਦੀ ਵੱਡੀ ਜਿੱਤ-ਜਥੇਦਾਰ ਪੱਖੋਕੇ
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਿਨਾਂ ਮੁਕਾਬਲਾ ਚੁਣੇ ਜਾਣ ’ਤੇ ਪੰਥਕ ਹਿੱਤਾਂ ਦੀ ਜਿੱਤ ਕਰਾਰ ਦਿੰਦਿਆਂ ਤਰਨ ਤਾਰਨ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਇਕਜੁੱਟ ਹੋ ਕੇ ਇਸ ਚੋਣ ਨੂੰ ਨੇਪਰੇ ਚਾੜਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਦੀ ਤਾਈਦ ਕਰਦਿਆਂ ਹਾਜ਼ਰ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਇਕਜੁੱਟ ਹੋ ਕੇ ਬਿਨਾਂ ਮੁਕਾਬਲਾ ਇਸ ਚੋਣ ਨੂੰ ਸੰਪੰਨ ਕੀਤਾ ਜਾਵੇ ਅਤੇ ਉਨ੍ਹਾਂ ਦੀ ਇਸ ਅਪੀਲ ਨੂੰ ਸਾਰੀਆਂ ਧਿਰਾਂ ਨੇ ਮੰਨਿਆ ਹੈ, ਜਿਸ ਦੇ ਲਈ ਉਹ ਸਾਰਿਆਂ ਦੇ ਧੰਨਵਾਦੀ ਹਨ।
ਅਜੀਤ ਡੈਸਕ
21-11-2026