20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗੁਲ, 23 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੀ ਸਿਆਸੀ ਸੱਤਾ ਦਾ ਅਗਲਾ ਵਾਰਸ ਕੌਣ ਹੋਵੇਗਾ, ਇਸ ਦਾ ਫ਼ੈਸਲਾ ਹੁਣ ਸ਼ਹਿਰ ਦੇ 4. 60 ਲੱਖ ਤੋਂ ਵੱਧ ਵੋਟਰ ਕਰਨਗੇ।

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਚੋਣ ਕਮਿਸ਼ਨਰ ਡਾ: ਵਿਜੇ ਕੁਮਾਰ ਦੇਵ । ਤਸਵੀਰ : ਕਮਲਜੀਤ ਸਿੰਘ 21-11-2026
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੀ ਸਿਆਸੀ ਸੱਤਾ ਦਾ ਅਗਲਾ ਵਾਰਸ ਕੌਣ ਹੋਵੇਗਾ, ਇਸ ਦਾ ਫ਼ੈਸਲਾ ਹੁਣ ਸ਼ਹਿਰ ਦੇ 4.60 ਲੱਖ ਤੋਂ ਵੱਧ ਵੋਟਰ ਕਰਨਗੇ। ਨਗਰ ਨਿਗਮ ਦੇ 35 ਵਾਰਡਾਂ ਲਈ ਚੋਣ ਬਿਗੁਲ ਵੱਜ ਚੁੱਕਾ ਹੈ ਅਤੇ ਰਾਜ ਚੋਣ ਕਮਿਸ਼ਨ ਨੇ 23 ਦਸੰਬਰ ਨੂੰ ਮਤਦਾਨ ਕਰਵਾਉਣ ਦਾ ਐਲਾਨ ਕੀਤਾ ਹੈ। ਚੋਣ ਪ੍ਰੋਗਰਾਮ ਜਾਰੀ ਹੁੰਦਿਆਂ ਹੀ ਨਗਰ ਨਿਗਮ ਦੇ ਸਾਰੇ 35 ਵਾਰਡਾਂ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਸੂਬਾ ਚੋਣ ਕਮਿਸ਼ਨਰ ਡਾ: ਵਿਜੇ ਦੇਵ ਵਲੋਂ ਅੱਜ ਚੰਡੀਗੜ੍ਹ ਸਥਿਤ ਯੂ. ਟੀ. ਗੈਸਟ ਹਾਊਸ ਵਿਖੇ ਜਾਰੀ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੋਵੇਗੀ। ਚੋਣ ਕਮਿਸ਼ਨਰ ਨੇ ਦੱਸਿਆ ਕਿ 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 7 ਦਸੰਬਰ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਇਸ ਤੋਂ ਬਾਅਦ 23 ਦਸੰਬਰ ਨੂੰ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 31 ਦਸੰਬਰ ਤੱਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਪਰਮਿੰਦਰ ਸਿੰਘ ਓਐਸਡੀ ਸੂਬਾ ਚੋਣ ਕਮਿਸ਼ਨਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਿਰਦੇਸ਼ਕ ਰਾਜੀਵ ਤਿਵਾੜੀ, ਅਧੇਸ਼ਵਰਕਾਂਤ ਸਕੱਤਰ ਸੂਬਾ ਚੋਣ ਕਮਿਸ਼ਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੁਕੇਰੀਆਂ ਧਰਨੇ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ ’ਚ ਕਿਸਾਨਾਂ ’ਤੇ ਦਰਜ ਕੇਸ ਤੁਰੰਤ ਰੱਦ ਕੀਤਾ ਜਾਵੇ-ਡੱਲੇਵਾਲ ਗੰਨੇ ਦਾ... ਅਗਲੀ ਖ਼ਬਰ ਪੰਜਾਬ ਸਰਕਾਰ ਦਾ ਖਾਤਾ ਜਾਮ ਹੋਣਾ ‘ਆਪ’ ਸਰਕਾਰ ਦੀ ਵਿੱਤੀ ਬਦਇੰਤਜ਼ਾਮੀ ਦਾ ਨਤੀਜਾ -ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।