20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਾਜਾਇਜ਼ ਸੰਬੰਧਾਂ ਦੇ ਸ਼ੱਕ ਨੇ ਲਈ ਤਰਨ ਤਾਰਨ ਦੇ ਨੌਜਵਾਨ ਦੀ ਜਾਨ ਔਰਤ ਦੇ ਪਤੀ ਨੇ ਭਰਾ ਨਾਲ ਮਿਲ ਕੇ ਕੀਤਾ ਕਤਲ-ਦੋਵੇਂ ਮੁਲਜ਼ਮ ਭਰਾ ਗ੍ਰਿਫ਼ਤਾਰ

ਅਬੋਹਰ, 20 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਸ਼ਾਰਦਾ ਆਈ ਹਸਪਤਾਲ ਨੇੜੇ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਤਲ ਦੀ ਗੁੱਥੀ ਸੁਲਝਾਉਂਦਿਆਂ ਦੋ ਮੁਲਜ਼ਮ ਭਰਾਵਾਂ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ ਅਨੁਸਾਰ ਔਰਤ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਉਸ ਦੇ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ।

ਮ੍ਰਿਤਕ ਨੌਜਵਾਨ ਸੁਖਵੰਤ ਸਿੰਘ 21-11-2026
ਅਬੋਹਰ, 20 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਸ਼ਾਰਦਾ ਆਈ ਹਸਪਤਾਲ ਨੇੜੇ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਤਲ ਦੀ ਗੁੱਥੀ ਸੁਲਝਾਉਂਦਿਆਂ ਦੋ ਮੁਲਜ਼ਮ ਭਰਾਵਾਂ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ ਅਨੁਸਾਰ ਔਰਤ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਉਸ ਦੇ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (28) ਵਾਸੀ ਖਾਲੜਾ, ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ ਦੇ ਛੋਟੇ ਭਰਾ ਗਗਨਦੀਪ ਸਿੰਘ ਪੁੱਤਰ ਦੇਸਰਾਜ ਨੇ ਦੱਸਿਆ ਕਿ ਉਸ ਦੇ ਭਰਾ ਸੁਖਵੰਤ ਸਿੰਘ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸੀ ਪਰ ਬਾਅਦ ਵਿਚ ਉਸ ਲੜਕੀ ਦਾ ਵਿਆਹ ਅਬੋਹਰ ਦੀ ਦਿਆਲ ਨਗਰੀ ਦੇ ਰਹਿਣ ਵਾਲੇ ਹੇਤਰਾਮ ਨਾਲ ਹੋ ਗਿਆ ਸੀ। ਗਗਨਦੀਪ ਸਿੰਘ ਅਨੁਸਾਰ ਉਸ ਦਾ ਭਰਾ ਦੋ ਦਿਨ ਪਹਿਲਾਂ ਆਪਣੇ ਪਿੰਡ ਤੋਂ ਅਬੋਹਰ ਆਇਆ ਸੀ ਅਤੇ ਘਟਨਾ ਵਾਲੇ ਦਿਨ ਸਵੇਰੇ ਕਰੀਬ 7 ਵਜੇ ਸਿੱਧਾ ਉਕਤ ਔਰਤ ਦੇ ਘਰ ਪਹੁੰਚ ਗਿਆ। ਉੱਥੇ ਇਸ ਗੱਲ ਨੂੰ ਲੈ ਕੇ ਸੁਖਵੰਤ ਸਿੰਘ ਦੀ ਔਰਤ ਦੇ ਪਤੀ ਹੇਤਰਾਮ ਨਾਲ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹੱਥੋਪਾਈ ਵਿਚ ਬਦਲ ਗਈ। ਦੋਸ਼ ਹੈ ਕਿ ਹੇਤਰਾਮ ਨੇ ਆਪਣੇ ਭਰਾ ਰਾਮ ਕੁਮਾਰ ਨਾਲ ਮਿਲ ਕੇ ਸੁਖਵੰਤ ਸਿੰਘ ਉੱਤੇ ਲੋਹੇ ਦੀਆਂ ਪਾਈਪਾਂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਦੋਸ਼ੀਆਂ ਨੇ ਕਥਿਤ ਤੌਰ ’ਤੇ ਸੁਖਵੰਤ ਸਿੰਘ ਨੂੰ ਘਰ ਤੋਂ ਕੁਝ ਦੂਰੀ ’ਤੇ ਸੜਕ ਉੱਤੇ ਸੁੱਟ ਦਿੱਤਾ। ਜਾਂਚ ਦੌਰਾਨ ਹੇਤਰਾਮ ਅਤੇ ਉਸ ਦੇ ਭਰਾ ਰਾਮ ਕੁਮਾਰ ਦੀ ਇਸ ਵਾਰਦਾਤ ਵਿਚ ਸ਼ਮੂਲੀਅਤ ਸਾਹਮਣੇ ਆਉਣ ’ਤੇ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ। ਥਾਣਾ ਸਿਟੀ-1 ਦੇ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਹੇਤਰਾਮ ਅਤੇ ਰਾਮ ਕੁਮਾਰ ਵਾਸੀ ਦਿਆਲ ਨਗਰੀ, ਅਬੋਹਰ ਖ਼ਿਲਾਫ਼ ਬੀ.ਐੱਨ.ਐੱਸ ਦੀ ਧਾਰਾ 103(1) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਮਾਸਟਰ ਕਾਡਰ ਦੀ ਨਵੀਂ ਭਰਤੀ ਜਲਦ-ਬੈਂਸ ਅਗਲੀ ਖ਼ਬਰ ਸ਼ੰਭੂ ਧਮਾਕਾ ਮਾਮਲੇ ’ਚ ਸੁਰਿੰਦਰ ਸਿੰਘ ਠੀਕਰੀਵਾਲ 10 ਦਿਨਾਂ ਦੇ ਐਨ.ਆਈ.ਏ. ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।