ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ, ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ-ਗੋਇਲ
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ।
(
(ਬਾਕੀ ਸਫ਼ਾ 10 ’ਤੇ)
22-11-2026
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 175 ਦਰਜ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ।