‘ਆਪ’ ਸਰਕਾਰ ਨੇ ਮਹਿਲਾ ਵਰਕਰਾਂ ਨੂੰ ਹੀ ਵਿਸਾਰਿਆ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮਹਿਲਾ ਵਰਕਰਾਂ ਨਾਲ ਵਾਅਦਾ-ਖ਼ਿਲਾਫ਼ੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਵਾਂ-ਧੀਆਂ ਦੇ ਹੱਕਾਂ ਦੀ ਗੱਲ ਕਰਕੇ ਸੱਤਾ ਵਿਚ ਆਈ ਸਰਕਾਰ ਹੁਣ ਆਂਗਣਵਾੜੀ, ਆਸ਼ਾ ਅਤੇ ਮਿੱਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਆ।
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮਹਿਲਾ ਵਰਕਰਾਂ ਨਾਲ ਵਾਅਦਾ-ਖ਼ਿਲਾਫ਼ੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਵਾਂ-ਧੀਆਂ ਦੇ ਹੱਕਾਂ ਦੀ ਗੱਲ ਕਰਕੇ ਸੱਤਾ ਵਿਚ ਆਈ ਸਰਕਾਰ ਹੁਣ ਆਂਗਣਵਾੜੀ, ਆਸ਼ਾ ਅਤੇ ਮਿੱਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਆ। ਢਿੱਲੋਂ ਨੇ ਦੋਸ਼ ਲਗਾਇਆ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਮਹਿਲਾ ਵਰਕਰਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਵਿਰੁੱਧ ਪੁਲਿਸ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ।