21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਾਗਰੂਕ ਕੀਤਾ ਜਾਵੇਗਾ-ਝੱਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ‘ਅਜੀਤ’ ਉਪ ਦਫ਼ਤਰ ਮਾਨਸਾ ਪਹੁੰਚੇ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਐਲਾਨ ਕੀਤਾ ਹੈ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਜੋਗਾ ਹਲਕੇ ਦੀ ਤਰਜ਼ ’ਤੇ ਪੰਜਾਬ ਭਰ ਦੇ ਸਾਰੇ ਪਿੰਡਾਂ ’ਚ ਧਾਰਮਿਕ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਲ ਹੀ ਆਖਿਆ ਕਿ ਸਿੱਖ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਵੀ ਕੀਤਾ ਜਾਵੇਗਾ।

‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ। ਅਜੀਤ ਤਸਵੀਰ 22-11-2026

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਐਲਾਨ ਕੀਤਾ ਹੈ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਜੋਗਾ ਹਲਕੇ ਦੀ ਤਰਜ਼ ’ਤੇ ਪੰਜਾਬ ਭਰ ਦੇ ਸਾਰੇ ਪਿੰਡਾਂ ’ਚ ਧਾਰਮਿਕ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਲ ਹੀ ਆਖਿਆ ਕਿ ਸਿੱਖ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਵੀ ਕੀਤਾ ਜਾਵੇਗਾ। ਸ: ਝੱਬਰ ਅੱਜ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਕਾਬਲੇ ਗ਼ੌਰ ਰਹੇ ਸ਼੍ਰੋਮਣੀ ਕਮੇਟੀ ਦੇ ਜੋਗਾ ਹਲਕੇ ਅਧੀਨ ਆਉਂਦੇ ਪਿੰਡਾਂ ’ਚ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਕੂਲੀ ਬੱਚਿਆਂ ਦੇ ਪਿੰਡਾਂ ’ਚ 30 ਦਿਨ ਧਾਰਮਿਕ ਕੈਂਪ ਲਗਾਏ ਜਾਂਦੇ ਹਨ ਅਤੇ ਫਿਰ ਪ੍ਰੀਖਿਆਵਾਂ ਲੈ ਕੇ ਅੱਵਲ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਜਨਰਲ ਸਕੱਤਰ ਝੱਬਰ ਦਾ ਦਾਅਵਾ ਹੈ ਕਿ ਪਿਛਲੇ ਦਹਾਕੇ ਦੌਰਾਨ ਸਾਡੇ ਪਿੰਡਾਂ ਦੇ ਵੱਡੀ ਗਿਣਤੀ ’ਚ ਬੱਚੇ ਬਾਣੀ ਤੇ ਬਾਣੇ ਦੇ ਧਾਰਨੀ ਬਣੇ ਹਨ ਅਤੇ ਪੜ੍ਹਾਈ ’ਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ: ਧਾਮੀ ਨੇ ਇਸ ਕਾਰਜ ਲਈ ਹਾਮੀ ਭਰ ਦਿੱਤੀ ਹੈ, ਜਿਸ ਕਰ ਕੇ ਇਹ ਕੈਂਪ ਸਾਰੇ ਹਲਕਿਆਂ ’ਚ ਲਗਾਏ ਜਾਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਚੰਡੀਗੜ੍ਹ ਵਿਖੇ ਨਿਸ਼ਚੈ ਪ੍ਰਕਾਸ਼ਕੀ ਸੇਵਾਵਾਂ ਅਕੈਡਮੀ ਅਤੇ ਬਹਾਦਰਗੜ੍ਹ (ਪਟਿਆਲਾ) ਵਿਖੇ ਜੁਡੀਸ਼ੀਅਲ ਸਰਵਿਸਿਜ਼ ਅਕੈਡਮੀ ਪਹਿਲਾਂ ਹੀ ਚੱਲ ਰਹੀਆਂ ਹਨ, ਜਿਸ ਸੰਬੰਧੀ ਪ੍ਰਚਾਰ ’ਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰੈਜੂਏਸ਼ਨ ਦੇ ਪਹਿਲੇ ਸਾਲ ਤੋਂ ਹੀ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਦੀ ਆਨਲਾਈਨ ਤਿਆਰੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ ’ਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਨ੍ਹਾਂ ਪ੍ਰੀਖਿਆਵਾਂ ਵੱਲ ਰੁਚੀ ਵਧਾਉਣ ਲਈ ਵਿਸ਼ੇਸ਼ ਉਪਰਾਲੇ, ਪ੍ਰਚਾਰ ਤੇ ਪ੍ਰਸਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਐਸ.ਆਈ.ਐਮ.ਏ.ਟੀ.ਐਸ. ਇੰਜੀਨੀਅਰਿੰਗ ਦੇ ਵਿਦਿਆਰਥੀ ਵਿਦੇਸ਼ਾਂ ’ਚ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ’ਚ ਲੈਣਗੇ ਹਿੱਸਾ ਅਗਲੀ ਖ਼ਬਰ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਲਈ ਵੀ ਵਿਚੋਲੇ ਵਜੋਂ ਕੰਮ ਕਰਦਾ ਸੀ ਕ੍ਰਿਸ਼ਨੂ ਸ਼ਾਰਦਾ-ਈ. ਡੀ. ਪੀ.ਐੱਮ.ਐੱਲ.ਏ. ਅਦਾਲਤ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।