23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਜਥਾ ਸ੍ਰੀ ਨਨਕਾਣਾ ਸਾਹਿਬ ਪੁੱਜਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਸ੍ਰੀ ਨਨਕਾਣਾ ਸਾਹਿਬ ਤੋਂ ਹਰਮਿੰਦਰ ਸਿੰਘ ਦੀ ਵਿਸ਼ੇਸ਼ ਰਿਪੋਰਟ

ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 22 ਨਵੰਬਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ 3000 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ ਸਰਹੱਦ ਤੋਂ ਚਲ ਕੇ ਦੇਰ ਸ਼ਾਮ ਨੂੰ 3 ਹਿਸਿਆਂ ’ਚ 66 ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਪੁੱਜਾ । ਵਾਹਗਾ ਸਰਹੱਦ ’ਤੇ ਜਥੇ ਦਾ ਸਵਾਗਤ ਈ.

ਅਜੀਤ ਡੈਸਕ 23-11-2026
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 22 ਨਵੰਬਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ 3000 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ ਸਰਹੱਦ ਤੋਂ ਚਲ ਕੇ ਦੇਰ ਸ਼ਾਮ ਨੂੰ 3 ਹਿਸਿਆਂ ’ਚ 66 ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਪੁੱਜਾ । ਵਾਹਗਾ ਸਰਹੱਦ ’ਤੇ ਜਥੇ ਦਾ ਸਵਾਗਤ ਈ.ਟੀ.ਪੀ.ਬੀ. ਦੇ ਵਧੀਕ ਸਕੱਤਰ ਨਾਸਿਰ ਮੁਸ਼ਤਾਕ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸੂਬਾਈ ਮੰਤਰੀ ਰਮੇਸ਼ ਸਿੰਘ ਵਲੋਂ ਕੀਤਾ ਗਿਆ । ਸ਼੍ਰੋਮਣੀ ਕਮੇਟੀ ਦੇ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ । ਇਸ ਮੌਕੇ ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਅੰਤ੍ਰਿਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਸ਼ਾਮਿਲ ਹਨ । ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ । ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਲ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਹੁੰਦੇ ਹੋਏ ਵਾਹਗਾ ਸਰਹੱਦ ਰਾਹੀਂ ਵਾਪਸ ਪਰਤੇਗਾ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪੈਣਗੇ ਤੇ ਨਗਰ ਕੀਰਤਨ ਸਜਾਇਆ ਜਾਵੇਗਾ। ਜਥੇ ਦਾ ਸਵਾਗਤ ਕਰਦਿਆਂ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਖੁੱਲ੍ਹ ਦਿਲੀ ਨਾਲ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ, ਪਰ ਭਾਰਤ ਸਰਕਾਰ ਵਲੋਂ ਵੀਜ਼ੇ ਦੇਣ ’ਚ ਕੰਜੂਸੀ ਕੀਤੀ ਹੈ।
ਪਿਛਲੀ ਖ਼ਬਰ ਸਿੰਧ ’ਚ ਨਾਬਾਲਗ ਹਿੰਦੂ ਲੜਕੀ ਅਗਵਾ ਕਰਵਾਇਆ ਜ਼ਬਰਦਸਤੀ ਧਰਮ ਪਰਿਵਰਤਨ ਅਗਲੀ ਖ਼ਬਰ ਝੋਨੇ ਦੀ ਵਾਧੂ ਖ਼ਰੀਦ ਲਈ ਕੇਂਦਰ ਸਰਕਾਰ ਵਲੋਂ ਨਕਦ ਹੱਦ ਕਰਜ਼ਾ (ਸੀ.ਸੀ.ਐਲ.) ਦੀ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।