22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਰਾਮਰਾਓ ਵਾਡਕੁਟੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਮੁੰਬਈ, 22 ਨਵੰਬਰ (ਪੀ. ਟੀ.

ਅਜੀਤ ਡੈਸਕ 23-11-2026
ਮੁੰਬਈ, 22 ਨਵੰਬਰ (ਪੀ.ਟੀ.ਆਈ.)-ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਰਾਮਰਾਓ ਸਖਾਰਾਮ ਵਾਡਕੁਟੇ, ਜੋ ਇਸ ਸਾਲ ਦੇ ਸ਼ੁਰੂ ’ਚ ਉਪਰਲੇ ਸਦਨ (ਰਾਜ ਸਭਾ) ਲਈ ਚੁਣੇ ਗਏ ਸਨ, ਦਾ ਨਵੀਂ ਦਿੱਲੀ ਦੇ ਇਕ ਹਸਪਤਾਲ ’ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ 72 ਸਾਲਾਂ ਦੇ ਸਨ। ਖੰਘ ਦੀ ਸ਼ਿਕਾਇਤ ਤੋਂ ਬਾਅਦ, ਵਾਡਕੁਟੇ ਨੂੰ 20 ਨਵੰਬਰ ਨੂੰ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਸਨਿਚਰਵਾਰ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਇਲਾਜ ਦੌਰਾਨ ਰਾਤ ਕਰੀਬ 11:45 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਪਰਭਨੀ ਨਾਲ ਸੰਬੰਧਿਤ, ਵਾਡਕੁਟੇ ਇਸ ਸਾਲ ਅਪ੍ਰੈਲ ਵਿਚ ਰਾਜ ਸਭਾ ਲਈ ਚੁਣੇ ਗਏ ਸਨ। ਇਸ ਤੋਂ ਪਹਿਲਾਂ ਉਹ ਜੂਨ 2014 ਤੋਂ ਅਕਤੂਬਰ 2019 ਤੱਕ ਰਾਜ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਸਨ।
ਪਿਛਲੀ ਖ਼ਬਰ ਨਵੇਂ ਸੂਬਿਆਂ ਦੀ ਯੋਜਨਾ ਨੂੰ ਲੈ ਕੇ ਪਾਕਿ ਦੀ ਸੱਤਾਧਾਰੀ ਗੱਠਜੋੜ ਸਰਕਾਰ ’ਚ ਵਧੀ ਤਕਰਾਰ ਅਗਲੀ ਖ਼ਬਰ ‘ਭਾਜਪਾ ਅਤੇ ਆਰ.ਐਸ.ਐਸ. ਅਸੱਭਿਅਕ, ਲਾਲਚੀ, ਜਾਤੀਵਾਦੀ ਅਤੇ ਮਰਦ-ਪ੍ਰਧਾਨ ਸੋਚ ਵਾਲੇ’-ਰਾਹੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।