ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ’ਚ ਨਤਮਸਤਕ ਹੋਣ-ਬਾਬਾ ਬਲਬੀਰ ਸਿੰਘ
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ ’ਤੇ ਚੱਲ ਕੇ ਸੁਖਦ ਤੇ ਆਨੰਦਮਈ ਜੀਵਨ ਜਿਊਣ ਦੀ ਸੇਧ ਮਿਲਦੀ ਹੈ।
ਅਜੀਤ ਡੈਸਕ
24-11-2026