23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

3 ਦਿਨਾਂ ’ਚ 2 ਨੌਜਵਾਨਾਂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

ਮਾਛੀਵਾੜਾ ਸਾਹਿਬ, 23 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਮਾਛੀਵਾੜਾ ਇਲਾਕੇ ਅੰਦਰ ਨਸ਼ਾ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ ਜਿਸ ਦਾ ਨਤੀਜਾ ਇਹ ਹੈ ਕਿ ਸ਼ਹਿਰ ਵਿਚ 3 ਦਿਨਾਂ ਅੰਦਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੋ ਦਿਨ ਪਹਿਲਾਂ ਹੀ ਇੰਦਰਾ ਕਾਲੋਨੀ ਦੇ ਵਾਸੀ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਇਸ ਸੰਬੰਧੀ 2 ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ।

ਮ੍ਰਿਤਕ ਭੁਪਿੰਦਰ ਸਿੰਘ 24-11-2026
ਮਾਛੀਵਾੜਾ ਸਾਹਿਬ, 23 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਮਾਛੀਵਾੜਾ ਇਲਾਕੇ ਅੰਦਰ ਨਸ਼ਾ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ ਜਿਸ ਦਾ ਨਤੀਜਾ ਇਹ ਹੈ ਕਿ ਸ਼ਹਿਰ ਵਿਚ 3 ਦਿਨਾਂ ਅੰਦਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੋ ਦਿਨ ਪਹਿਲਾਂ ਹੀ ਇੰਦਰਾ ਕਾਲੋਨੀ ਦੇ ਵਾਸੀ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਇਸ ਸੰਬੰਧੀ 2 ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਅਜੇ ਇਸ ਨੌਜਵਾਨ ਦੀ ਖ਼ਬਰਾਂ ਦੀਆਂ ਸਿਆਹੀ ਸੁੱਕੀ ਨਹੀਂ ਸੀ ਕਿ ਅੱਜ ਮਾਛੀਵਾੜਾ-ਨੂਰਪੁਰ ਰੋਡ ’ਤੇ ਕੱਚੇ ਰਸਤੇ ਉੱਪਰ ਇਕ ਹੋਰ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਸਹਾਇਕ ਥਾਣੇਦਾਰ ਪਰਮੋਦ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਜੋ ਕਿ ਮਾਛੀਵਾੜਾ ਦਾ ਰਹਿਣ ਵਾਲਾ ਸੀ। ਨੌਜਵਾਨ ਭੁਪਿੰਦਰ ਸਿੰਘ ਦੀ ਲਾਸ਼ ਕੋਲ ਹੀ ਨਸ਼ੇ ਵਾਲਾ ਟੀਕਾ ਵੀ ਪਿਆ ਸੀ। ਥਾਣਾ ਮੁਖੀ ਚਰਨਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਭੁਪਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਰਖਵਾ ਦਿੱਤਾ ਗਿਆ। ਮ੍ਰਿਤਕ ਭੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਉਸ ਨੂੰ ਨਸ਼ਾ ਦੇਣ ਵਾਲੇ ਵਿਅਕਤੀ ਕੁਲਵਿੰਦਰ ਸਿੰਘ ਵਾਸੀ ਮਾਛੀਵਾੜਾ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ ’ਚ ਗੁਰਦਾਸਪੁਰ ਦਾ ਨੌਜਵਾਨ ਗ੍ਰਿਫ਼ਤਾਰ ਹਰਪ੍ਰੀਤ ਸਿੰਘ ਕੁਝ ਮਹੀਨੇ ਪਹਿਲਾਂ... ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਸਾਲਾਨਾ ਮੇਲਾ ਅੱਜ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।