23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੱਤ ਅਧਿਕਾਰੀਆਂ ਨੂੰ ਈ.ਡੀ. ਦੇ ਸੰਮਨ, ਪਹਿਲੇ ਦਿਨ ਕੁਮਾਰ ਰਾਹੁਲ ਨਹੀਂ ਹੋਏ ਪੇਸ਼

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ.

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਵਲੋਂ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੱਦੇ ਜਾਣ ਦਰਮਿਆਨ ਅੱਜ ਪਹਿਲੇ ਦਿਨ ਆਈ.ਏ.ਐਸ. ਅਧਿਕਾਰੀ ਕੁਮਾਰ ਰਾਹੁਲ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋਏ। 2000 ਬੈਚ ਦੇ ਆਈ.ਏ.ਐਸ. ਅਧਿਕਾਰੀ ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ ਨੂੰ ਈ.ਡੀ. ਵਲੋਂ ਅੱਜ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਹ ਸੰਮਨ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਜਾਰੀ ਕੀਤੇ ਗਏ ਹਨ। ਕੁਮਾਰ ਰਾਹੁਲ ਉਨ੍ਹਾਂ ਸੱਤ ਮੌਜੂਦਾ ਅਤੇ ਸੇਵਾ ਮੁਕਤ ਪ੍ਰਸ਼ਾਸਕੀ ਤੇ ਪੁਲਿਸ ਅਧਿਕਾਰੀਆਂ ਵਿਚੋਂ ਪਹਿਲੇ ਹਨ, ਜਿਨ੍ਹਾਂ ਨੂੰ ਇਸ ਹਫ਼ਤੇ ਈਡੀ ਦੇ ਚੰਡੀਗੜ੍ਹ ਸਥਿਤ ਦਫ਼ਤਰ ’ਚ ਪੁੱਛਗਿੱਛ ਲਈ ਸੱਦਿਆ ਗਿਆ ਹੈ। ਇਸ ਮਾਮਲੇ ਵਿਚ 25 ਨਵੰਬਰ ਨੂੰ ਆਨੰਦ ਸਾਗਰ ਸ਼ਰਮਾ ਅਤੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਅਰੁਣ ਸੇਖੜੀ, ਜਦਕਿ 26 ਨਵੰਬਰ ਨੂੰ ਨੀਰੂ ਕਤਿਆਲ ਗੁਪਤਾ, ਫਾਜ਼ਿਲਕਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਅਤੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ 27 ਨਵੰਬਰ ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਵੀ ਈਡੀ ਵਲੋਂ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਪਿਛਲੀ ਖ਼ਬਰ ਮਹਿਲਾ ਤੋਂ ਆਈਫੋਨ ਖੋਹਣ ਵਾਲੇ ਦੋ ਝਪਟਮਾਰ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।