ਗੁਰਪੁਰਬ ਮੌਕੇ ਅਕਾਲੀ- ਭਾਜਪਾ ਦੀ ਸਾਂਝ ਪੰਜਾਬ ਲਈ ਸ਼ੁੱਭ ਸੰਕੇਤ-ਸੌਰਭ ਕਪੂਰ
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-6 ਸਾਲਾਂ ਦੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕ ਮੰਚ ’ਤੇ ਆਉਣ ਨੂੰ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਦੱਸਦਿਆਂ ਭਾਜਪਾ ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਸੌਰਭ ਕਪੂਰ ਨੇ ਕਿਹਾ ਕਿ ਇਹ ਫ਼ੈਸਲਾ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਦੋਵਾਂ ਪਾਰਟੀਆਂ ਵਿਚਾਲੇ ਮੁੜ ਗੱਠਜੋੜ ਹੋਣਾ ਪੰਜਾਬ ਦੀਆਂ ਜਨ-ਭਾਵਨਾਵਾਂ ਦਾ ਸਨਮਾਨ ਹੈ ਅਤੇ ਇਸ ਨਾਲ ਸੂਬੇ ਵਿਚ ਹਿੰਦੂ-ਸਿੱਖ ਏਕਤਾ ਦਾ ਮਜ਼ਬੂਤ ਸੰਦੇਸ਼ ਗਿਆ ਹੈ।
ਅਜੀਤ ਡੈਸਕ
25-11-2026