25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਲੰਧਰ ’ਚ ਵਿਅਕਤੀ ਦਾ ਕਤਲ ਮ੍ਰਿਤਕ ਦੇ ਪਿਤਾ ਤੇ ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰਾਂ ਤੇ ਉਨ੍ਹਾਂ ਦੇ ਸਾਥੀਆਂ ’ਤੇ ਲਾਏ ਕਤਲ ਦੇ ਦੋਸ਼

ਜਲੰਧਰ, 24 ਨਵੰਬਰ (ਜਤਿੰਦਰ ਪੰਮੀ)- ਸ਼ਹਿਰ ਦੇ ਮੁਹੱਲਾ ਮਖਦੂਮਪੁਰਾ ਵਿਖੇ ਰਾਤ ਕਰੀਬ 9 ਵਜੇ 9-10 ਵਿਅਕਤੀਆਂ ਵਲੋਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਉਰਫ਼ ਲੱਕੀ ਖੋਖਾ (42) ਵਜੋਂ ਹੋਈ ਹੈ।

ਲੱਕੀ ਠਾਕੁਰ 25-11-2026
ਜਲੰਧਰ, 24 ਨਵੰਬਰ (ਜਤਿੰਦਰ ਪੰਮੀ)- ਸ਼ਹਿਰ ਦੇ ਮੁਹੱਲਾ ਮਖਦੂਮਪੁਰਾ ਵਿਖੇ ਰਾਤ ਕਰੀਬ 9 ਵਜੇ 9-10 ਵਿਅਕਤੀਆਂ ਵਲੋਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਉਰਫ਼ ਲੱਕੀ ਖੋਖਾ (42) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਲੱਕੀ ਠਾਕੁਰ ਮੁਹੱਲੇ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖੜ੍ਹਾ ਸੀ ਕਿ ਇਸੇ ਦੌਰਾਨ ਉੱਥੇ ਪਹੁੰਚੇ 9-10 ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਲੱਕੀ ਨੇ ਨੇੜੇ ਹੀ ਸਥਿਤ ਕਰਿਆਨੇ ਦੀ ਦੁਕਾਨ ਅੰਦਰ ਵੜਨ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਨੂੰ ਦੁਕਾਨ ਅੰਦਰ ਹੀ ਘੇਰ ਲਿਆ ਅਤੇ ਬੁਰੀ ਤਰ੍ਹਾਂ ਵੱਢ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਉਸ ਦੇ ਹੱਥਾਂ ਦੀਆਂ ਉਂਗਲਾਂ ਵੀ ਬੇਰਹਿਮੀ ਨਾਲ ਵੱਢ ਦਿੱਤੀਆਂ ਅਤੇ ਆਪਣੇ ਨਾਲ ਲੈ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 4 ਦੇ ਮੁਖੀ ਸਾਹਿਲ ਚੌਧਰੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਦੌਰਾਨ ਏ.ਸੀ.ਪੀ. ਸੈਂਟਰਲ ਓਂਕਾਰ ਸਿੰਘ ਬਰਾੜ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵਲੋਂ ਗੰਭੀਰ ਜ਼ਖ਼ਮੀ ਹਾਲਤ ਵਿਚ ਲੱਕੀ ਠਾ ਕੁਰ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਵਿਚ ਮੌਜੂਦ ਮ੍ਰਿਤਕ ਦੇ ਪਿਤਾ ਅਤੇ ਭਰਾ ਨੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲੱਕੀ ਠਾਕੁਰ ਦਾ ਕਤਲ ਕਰਨ ਦੇ ਦੋਸ਼ ਲਾਏ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕਰੀਬ ਛੇ ਮਹੀਨੇ ਪਹਿਲਾਂ ਲੱਕੀ ਦਾ ਨਰਿੰਦਰ ਥਾਪਰ ਦੇ ਪੁੱਤਰਾਂ ਨਾਲ ਝਗੜਾ ਹੋਇਆ ਸੀ। ਇਸ ਸੰਬੰਧੀ ਲੱਕੀ ਨੇ ਥਾਣਾ ਡਵੀਜ਼ਨ ਨੰਬਰ 4 ਵਿਚ ਸ਼ਿਕਾਇਤ ਵੀ ਦਿੱਤੀ ਸੀ ਅਤੇ ਅਦਾਲਤ ਵਿਚ ਵੀ ਕੇਸ ਚੱਲ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਸੇ ਪੁਰਾਣੀ ਰੰਜਿਸ਼ ਕਾਰਨ ਦੂਜੀ ਧਿਰ ਵੱਲੋ ਲੱਕੀ ਠਾਕੁਰ ਦਾ ਕਤਲ ਕੀਤਾ ਗਿਆ ਹੈ। ਇਸ ਸਬੰਧੀ ਏ.ਸੀ.ਪੀ. ਸੈਂਟਰਲ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਲੱਕੀ ਠਾਕੁਰ ਦੇ ਵੱਡੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਮੈਂਬਰਸ਼ਿਪ ਲਈ ਜਾਰੀ ਕੀਤਾ ਐਪ ਤੇ ਹੈਲਪਲਾਈਨ ਨੰਬਰ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।