26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ

ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ), ਸੀ. ਪੀ.

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ), ਸੀ.ਪੀ.ਆਈ. ਅਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਸੰਬੰਧਿਤ ਆਗੂਆਂ ਨੂੰ ਕਾਂਗਰਸ ’ਚ ਸ਼ਾਮਿਲ ਕਰਵਾਇਆ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਇਮਾਨਦਾਰ ਸੋਚ ਅਤੇ ਲੋਕ-ਹਿੱਤਾਂ ਲਈ ਸਮਰਪਿਤ ਆਗੂਆਂ ਦੀ ਲੋੜ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ, ਆਮ ਆਦਮੀ ਪਾਰਟੀ ਤੋਂ ਬੀਬੀ ਰੂਪ ਕੌਰ ਆਪਣੇ ਪਰਿਵਾਰ ਸਮੇਤ, ਫ਼ਰੀਦਕੋਟ ਤੋਂ ਸੀ.ਪੀ.ਆਈ ਦੇ ਅਗਾਂਹਵਧੂ ਨੌਜਵਾਨ ਆਗੂ ਪਵਨਪ੍ਰੀਤ ਸਿੰਘ, ਸਾਬਕਾ ਵਿਧਾਇਕ ਕ੍ਰਿਪਾਲ ਸਿੰਘ ਦੇ ਪੁੱਤਰ ਕੋਰਵਵੀਰ ਸਿੰਘ ਰੰਧਾਵਾ ਕੱਥੂਨੰਗਲ ਅਤੇ ਭਾਜਪਾ ਨਾਲ ਸੰਬੰਧਿਤ ਕੈਪਟਨ ਆਰ.ਐੱਸ. ਪਠਾਨੀਆ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।
ਪਿਛਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੇ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿੱਤੀ-ਰਾਜਪਾਲ ਕਟਾਰੀਆ ‘ਅਤੀਤ ਦੀ ਯਾਦ... ਅਗਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕਰਨ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।