26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਤੇ ਅਕਾਲੀਆਂ ਦਾ ਗੱਠਜੋੜ ਪੰਜਾਬੀਆਂ ਲਈ ਘਾਤਕ ਸਿੱਧ ਹੋਵੇਗਾ -ਆਰ.ਐੱਮ.ਪੀ.ਆਈ.

ਜਲੰਧਰ, 25 ਨਵੰਬਰ (ਐੱਮ. ਐੱਸ.

ਮੰਗਤ ਰਾਮ ਪਾਸਲਾ, ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ। 26-11-2026
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-’ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ’ (ਆਰ.ਐੱਮ.ਪੀ.ਆਈ.) ਨੇ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਚੋਣ ਗਠਜੋੜ ਕੀਤੇ ਜਾਣ ਦੇ ਮੌਕਾਪ੍ਰਸਤ ਪੈਂਤੜੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪੰਜਾਬੀਆਂ ਨੂੰ ਇਨ੍ਹਾਂ ਦਲਾਂ ਦੀਆਂ ਸਾਂਝੀਆਂ ਹਕੂਮਤਾਂ ਦੀ ਰੱਦੀ ਕਾਰਗੁਜਾਰੀ, ਲੋਕ ਮਾਰੂ ਨੀਤੀਆਂ, ਨਸ਼ਾ ਤਸਕਰਾਂ ਤੇ ਮਾਫੀਆ ਗ੍ਰੋਹਾਂ ਦੀ ਪੁਸ਼ਤ ਪਨਾਹੀ ਅਤੇ ਆਗੂਆਂ ਦੇ ਭ੍ਰਿਸ਼ਟ ਕਿਰਦਾਰ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਅਜਿਹੇ ਸਮੇਂ ਅਕਾਲੀਆਂ ਦਾ ਸਿਰਫ ਸੱਤਾ ਪ੍ਰਾਪਤੀ ਲਈ ਭਾਜਪਾ ਦੀ ਬੁੱਕਲ ’ਚ ਜਾ ਬਹਿਣਾ ਅਤਿਅੰਤ ਮੰਦਭਾਗਾ ਸਿਆਸੀ ਵਰਤਾਰਾ ਹੈ, ਜਿਸ ਦੇ ਪੰਜਾਬ-ਪੰਜਾਬੀਅਤ ਨੂੰ ਭਵਿੱਖ ’ਚ ਬੜੇ ਘਾਤਕ ਨਤੀਜੇ ਭੁਗਤਣੇ ਪੈਣਗੇ।
ਪਿਛਲੀ ਖ਼ਬਰ ਮਾਈਨਿੰਗ ਮਾਫ਼ੀਆ ਨੂੰ ਲਾਭ ਪਹੁੰਚਾਉਣ ਲਈ ਮਾਨ ਸਰਕਾਰ ਨੇ ਬਦਲਿਆ ਪੰਚਾਇਤੀ ਰਾਜ ਕਾਨੂੰਨ-ਜਾਖੜ ਅਗਲੀ ਖ਼ਬਰ ਮਹਾਂ ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।