26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਝੜਪਾਂ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਵਲੋਂ ਅੱਜ ਆਪਣੀਆਂ ਨੌਕਰੀਆਂ ਨੂੰ ਪੱਕੀਆਂ ਕਰਨ ਦੇ ਨਾਲ-ਨਾਲ ਹੋਰਨਾਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲੱਥੀਆਂ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਵਲੋਂ ਅੱਜ ਆਪਣੀਆਂ ਨੌਕਰੀਆਂ ਨੂੰ ਪੱਕੀਆਂ ਕਰਨ ਦੇ ਨਾਲ-ਨਾਲ ਹੋਰਨਾਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲੱਥੀਆਂ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ਸਥਾਨਕ ਪਟਿਆਲਾ ਬਾਈਪਾਸ ਨੇੜੇ ਪੁਲ ਹੇਠਾਂ ਇਕੱਤਰ ਹੋ ਰਹੇ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਦੇ ਮੁਲਾਜ਼ਮਾਂ ਵਲੋਂ ਬਾਈਪਾਸ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ ਜਿੱਥੇ ਪਹਿਲਾਂ ਤੋਂ ਹੀ ਬੈਰੀਕੇਡਿੰਗ ਕਰ ਕੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ। ਪੁਲਿਸ ਨਾਲ ਚੱਲ ਰਹੀ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਮੁੜ ਬੈਰੀਕੇਡ ਪੱਟਣ ਲਈ ਹੱਲਾ ਬੋਲ ਦਿੱਤਾ ਤਾਂ ਪੁਲਿਸ ਵਲੋਂ ਫ਼ਰੰਟ ਦੇ 3 ਆਗੂਆਂ ਨੂੰ ਚੁੱਕ ਕੇ ਨਜ਼ਰਬੰਦ ਕਰ ਲਿਆ ਗਿਆ। ਲੰਬੀ ਜੱਦੋ-ਜਹਿਦ ਉਪਰੰਤ ਪੁਲਿਸ ਵਲੋਂ ਫ਼ਰੰਟ ਦੇ ਤਿੰਨੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਅਤੇ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨਾਲ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਦੀ 4 ਦਸੰਬਰ ਨੂੰ ਮੀਟਿੰਗ ਤੈਅ ਕਰਵਾ ਕੇ ਮੀਟਿੰਗ ਦਾ ਪੱਤਰ ਸੌਂਪਿਆ ਗਿਆ ਜਿਸ ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਆਪਣਾ ਪ੍ਰਦਰਸ਼ਨ ਸਮਾਪਤ ਕੀਤਾ ਗਿਆ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਅਗਲੀ ਖ਼ਬਰ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।