25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਇਤਰਾਜ਼ਯੋਗ ਮੱਦਾਂ ’ਚ ਮੁੜ ਸੋਧ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਵਿਦਵਾਨਾਂ ਦੀ ਸੱਤ ਮੈਂਬਰੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਪੱਤਰ ਲਿਖ ਕੇ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪੂਰਤੀ ਦੀ ਰੌਸ਼ਨੀ ’ਚ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਦਾ ਸੱਦਾ ਭੇਜਿਆ ਹੈ। ਵਿਦਵਾਨਾਂ ਦੀ ਪੰਜ ਮੈਂਬਰੀ ਮਾਹਿਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਵਲੋਂ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਇਸ ਸੰਬੰਧੀ ਅੱਜ ਸੱਦਾ ਪੱਤਰ ਭੇਜਿਆ ਹੈ, ਜਿਸ ਵਿਚ ਤਾਲਮੇਲ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸੰਬੰਧੀ ਸਿੱਖ ਸੰਗਤ ਨੂੰ ਕਥਿਤ ਤੌਰ ’ਤੇ ਗੁੰਮਰਾਹ ਨਾ ਕਰਨ ਲਈ ਵੀ ਆਖਿਆ ਹੈ।

ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਇਤਰਾਜ਼ਯੋਗ ਮੱਦਾਂ ’ਚ ਮੁੜ ਸੋਧ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਵਿਦਵਾਨਾਂ ਦੀ ਸੱਤ ਮੈਂਬਰੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਪੱਤਰ ਲਿਖ ਕੇ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪੂਰਤੀ ਦੀ ਰੌਸ਼ਨੀ ’ਚ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਦਾ ਸੱਦਾ ਭੇਜਿਆ ਹੈ। ਵਿਦਵਾਨਾਂ ਦੀ ਪੰਜ ਮੈਂਬਰੀ ਮਾਹਿਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਵਲੋਂ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਇਸ ਸੰਬੰਧੀ ਅੱਜ ਸੱਦਾ ਪੱਤਰ ਭੇਜਿਆ ਹੈ, ਜਿਸ ਵਿਚ ਤਾਲਮੇਲ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸੰਬੰਧੀ ਸਿੱਖ ਸੰਗਤ ਨੂੰ ਕਥਿਤ ਤੌਰ ’ਤੇ ਗੁੰਮਰਾਹ ਨਾ ਕਰਨ ਲਈ ਵੀ ਆਖਿਆ ਹੈ। ਇਸ ਸੰਬੰਧੀ ਮਾਹਿਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਜਸਟਿਸ (ਸੇਵਾ ਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾ ਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਅਤੇ ਕੋਆਰਡੀਨੇਟਰ ਲਖਵੀਰ ਸਿੰਘ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਨੀ ਵਾਰ ਦੀ ਗੱਲਬਾਤ ਦੇ ਸੱਦੇ ਸਨ, ਉਹ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਹੀ ਭੇਜੇ ਗਏ ਸਨ। ਜਾਰੀ ਵੇਰਵਿਆਂ ਵਿਚ ਕਿਹਾ ਗਿਆ ਕਿ ਮਾਹਿਰ ਕਮੇਟੀ ਨੇ ਹਮੇਸ਼ਾ ਹੀ ਸਰਕਾਰੀ ਤਾਲਮੇਲ ਕਮੇਟੀ ਨਾਲ ਇਸ ਮਸਲੇ ਸੰਬੰਧੀ ਵਿਚਾਰ ਕਰਨ ਲਈ ਆਪਣੀ ਇੱਛਾ ਪ੍ਰਗਟਾਈ ਹੈ ਅਤੇ ਹੁਣ ਵੀ ਇਸੇ ਇੱਛਾ ਤਹਿਤ ਮਾਹਿਰ ਕਮੇਟੀ ਉਨ੍ਹਾਂ ਨਾਲ ਖੁੱਲ੍ਹੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਅਤੇ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ ਇਸ ਮਸਲੇ ਉੱਤੇ ਵਿਚਾਰ ਕਰਨ ਲਈ 30 ਨਵੰਬਰ ਨੂੰ ਸਵੇਰੇ 11 ਵਜੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਗੱਲਬਾਤ ਲਈ ਪੁੱਜਣ ਦਾ ਸੱਦਾ ਦਿੱਤਾ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੱਦੀ ਗਈ ਸਾਂਝੀ ਇਕੱਤਰਤਾ ਵਿਚ ਦੋਹਾਂ ਕਮੇਟੀਆਂ ਦੇ ਨਾਮਜ਼ਦ ਮੈਂਬਰ ਸਾਹਿਬਾਨ ਹੀ ਸ਼ਾਮਿਲ ਹੋ ਸਕਣਗੇ।
ਪਿਛਲੀ ਖ਼ਬਰ ਰੱਦ ਹੋ ਸਕਦੀ ਹੈ ਫਾਰਮਾਸਿਸਟ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਅਗਲੀ ਖ਼ਬਰ ਪਾਕਿ ’ਚ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਸ ਵਾਰ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਦੀ ਨਹੀਂ ਦਿੱਤੀ ਗਈ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।