25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਝਾਰਖੰਡ ਵਿਧਾਨ ਸਭਾ ਵਲੋਂ ਐੱਸ.ਆਈ.ਆਰ. ਵਿਰੁੱਧ ਮਤਾ ਪਾਸ

ਰਾਂਚੀ, 25 ਨਵੰਬਰ (ਪੀ. ਟੀ.

ਅਜੀਤ ਡੈਸਕ 26-11-2026
ਰਾਂਚੀ, 25 ਨਵੰਬਰ (ਪੀ.ਟੀ.ਆਈ.)-ਝਾਰਖੰਡ ਵਿਧਾਨ ਸਭਾ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਦੀ ਪ੍ਰਕਿਰਿਆ ਤੁਰੰਤ ਰੋਕਣ ਦੀ ਮੰਗ ਕਰਦਾ ਮਤਾ ਜ਼ੁਬਾਨੀ ਵੋਟਾਂ ਨਾਲ ਪਾਸ ਕੀਤਾ ਹੈ। ਮਤਾ ਕੇਂਦਰ ਸਰਕਾਰ ਤੇ ਸਬੰਧਤ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ, ਜਿਸ ’ਚ ਸਿਆਸੀ ਪਾਰਟੀਆਂ ਨਾਲ ਸਲਾਹ ਕਰਕੇ ਨਵੀਂ ਕਾਰਜ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਗਈ ਹੈ। ਵਿਸ਼ੇਸ਼ ਇਜਲਾਸ ਦੌਰਾਨ ਵਿੱਤ ਮੰਤਰੀ ਰਾਧਾ ਕ੍ਰਿਸ਼ਨ ਕਿਸ਼ੋਰ ਨੇ ਕਿਹਾ ਕਿ ਐੱਸ.ਆਈ.ਆਰ. ਦੀਆਂ ਤਕਨੀਕੀ ਖਾਮੀਆਂ ਕਾਰਨ ਵੋਟਰਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ 2.21 ਕਰੋੜ ਵੋਟਰਾਂ ’ਚੋਂ 27 ਫ਼ੀਸਦੀ ਨੂੰ ਸ਼ੱਕੀ ਮੰਨ ਕੇ ਨੋਟਿਸ ਜਾਰੀ ਕੀਤੇ ਗਏ ਹਨ। ਉੱਧਰ ਵਿਰੋਧੀ ਧਿਰ ਦੇ ਆਗੂ ਬਾਬੂਲਾਲ ਮਰਾਂਡੀ ਨੇ ਸਰਕਾਰ ’ਤੇ ਸਿਆਸੀ ਲਾਹੇ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਹਟਾਏ ਗਏ 43 ਲੱਖ ਨਾਵਾਂ ’ਚੋਂ 7.63 ਲੱਖ ਮ੍ਰਿਤਕ ਵੋਟਰਾਂ ਦੇ, 15.53 ਲੱਖ ਦੂਜੀਆਂ ਥਾਵਾਂ ’ਤੇ ਚਲੇ ਗਏ ਲੋਕਾਂ ਦੇ ਅਤੇ 4.38 ਲੱਖ ਦੋਹਰੀਆਂ ਐਂਟਰੀਆਂ ਵਾਲੇ ਸਨ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਰੋਕਣ ਦੀ ਬਜਾਏ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸਮਾਵੇਸ਼ੀ ਬਣਾਉਣ ਦੀ ਲੋੜ ਹੈ।
ਪਿਛਲੀ ਖ਼ਬਰ ਅਮਰੀਕਾ ਨੇ ਇਸ ਸਾਲ 1700 ਭਾਰਤੀ ਨਾਗਰਿਕ ਵਾਪਸ ਭੇਜੇ-ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 32 ਲੱਖ ਤੋਂ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।