26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਇਕ ਹਫਤੇ ਅੰਦਰ ਮਰਦਮਸ਼ੁਮਾਰੀ ’ਚ ਜਾਤਾਂ ਦਾ ਡੇਟਾ ਇਕੱਠਾ ਕਰਨ ਦਾ ਤਰੀਕਾ ਦੱਸੇ ਕੇਂਦਰ-ਸੁਪਰੀਮ ਕੋਰਟ

ਨਵੀਂ ਦਿੱਲੀ, 26 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਅਤੇ ਮਰਦਮਸ਼ੁਮਾਰੀ ਸੰਚਾਲਕ ਡਾਇਰੈਕਟੋਰੇਟ ਨੂੰ ਇਕ ਹਫਤੇ ਅੰਦਰ ਮਰਦਮਸ਼ੁਮਾਰੀ ਕਰਵਾਉਣ ਨਾਲ ਸੰਬੰਧਿਤ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐਸ. ਓ.

ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਅਤੇ ਮਰਦਮਸ਼ੁਮਾਰੀ ਸੰਚਾਲਕ ਡਾਇਰੈਕਟੋਰੇਟ ਨੂੰ ਇਕ ਹਫਤੇ ਅੰਦਰ ਮਰਦਮਸ਼ੁਮਾਰੀ ਕਰਵਾਉਣ ਨਾਲ ਸੰਬੰਧਿਤ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਰਿਕਾਰਡ ’ਤੇ ਰਖਣ ਜਿਸ ’ਚ ਜਾਤ ਨਾਲ ਸੰਬੰਧਿਤ ਜਾਣਕਾਰੀ ਦਰਜ ਕਰਵਾਉਣ ਅਤੇ ਉਸ ਦੀ ਤਸਦੀਕ ਕਰਨ ਦੇ ਤਰੀਕੇ ਅਤੇ ਸੁਰੱਖਿਆ ਹੱਲ ਸ਼ਾਮਿਲ ਹੋਣ, ਪੇਸ਼ ਕਰਨ ਨੂੰ ਕਿਹਾ ਹੈ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ. ਮੋਹਨਾ ਦੇ ਬੈਚ ਨੇ ਕੇਂਦਰ ਵਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੂੰ ਇਕ ਹਫਤੇ ਅੰਦਰ ਵੇਰਵਾ ਪੇਸ਼ ਕਰਨ ਨੂੰ ਕਿਹਾ। ਸੁਪਰੀਮ ਕੋਰਟ ਦਾ ਇਹ ਨਿਰਦੇਸ਼ ਅਕਾਸ਼ ਗੋਇਲ ਵਲੋਂ ਦਾਇਰ ਉਸ ਪਟੀਸ਼ਨ ’ਤੇ ਆਇਆ ਹੈ ਜਿਸ ’ਚ 14 ਅਗਸਤ ਦੇ ਮਰਦਮਸ਼ੁਮਾਰੀ ਸੰਬੰਧੀ ਨੋਟੀਫਿਕੇਸ਼ਨ ਤਹਿਤ ਜਾਤਾਂ ਨਾਲ ਸੰਬੰਧਿਤ ਜਾਣਕਾਰੀ ਲੈਣ ਅਤੇ ਉਸ ਦੇ ਤਸਦੀਕ ਕਰਨ ਦੇ ਤਰੀਕਿਆਂ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਸੀ।
ਪਿਛਲੀ ਖ਼ਬਰ ਮੁੰਬਈ ਪੁਲਿਸ ਵਲੋਂ ਕਾਕਰੋਚ ਜਨਤਾ ਪਾਰਟੀ ਦੇ 3 ਆਗੂਆਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਅਗਲੀ ਖ਼ਬਰ ਚੰਡੀਗੜ੍ਹ ਡੀ. ਸੀ. ਸੀ. ਵਲੋਂ ਨਾਜਾਇਜ਼ ਅਸਲ੍ਹੇ ਸਮੇਤ ਮੁਲਜ਼ਮ ਤੇ ਵਾਹਨ ਚੋਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।