ਜਲੰਧਰ ਨੇਡ਼ਲੇ ਪਿੰਡ ਚੱਕ ਵੇਂਡਲ ’ਚ ਨਸ਼ਾ ਤਸਕਰ ਕੋਲੋਂ 12 ਕਿੱਲੋ ਹੈਰੋਇਨ ਤੇ 4 ਪਿਸੌਤਲ ਬਰਾਮਦ
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਥਾਣਾ ਨਕੋਦਰ ਅਧੀਨ ਪੈਂਦੇ ਪਿੰਡ ਚੱਕ ਵੇਂਡਲ ’ਚ ਚੌਕਸ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਨੂੰ ਨੱਪ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪ੍ਰਭਦੀਪ ਸਿੰਘ ਉਰਫ਼ ਪ੍ਰਭ ਉਮਰ ਕਰੀਬ 22 ਸਾਲ ਵਾਸੀ ਪਿੰਡ ਅਵਾਣ ਚੁਹਾਰਮੀ ਵਜੋਂ ਹੋਈ ਹੈ।
(
(ਬਾਕੀ ਸਫ਼ਾ 10 ’ਤੇ)
28-11-2026
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਥਾਣਾ ਨਕੋਦਰ ਅਧੀਨ ਪੈਂਦੇ ਪਿੰਡ ਚੱਕ ਵੇਂਡਲ ’ਚ ਚੌਕਸ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਨੂੰ ਨੱਪ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪ੍ਰਭਦੀਪ ਸਿੰਘ ਉਰਫ਼ ਪ੍ਰਭ ਉਮਰ ਕਰੀਬ 22 ਸਾਲ ਵਾਸੀ ਪਿੰਡ ਅਵਾਣ ਚੁਹਾਰਮੀ ਵਜੋਂ ਹੋਈ ਹੈ। ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮ ਕੋਲੋਂ 12 ਕਿੱਲੋ ਹੈਰੋਇਨ ਤੇ 4 ਪਿਸਤੌਲ ਬਰਾਮਦ ਕੀਤੇ ਹਨ, ਜਿਸ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਹੈਰੋਇਨ ਤੋਂ ਇਲਾਵਾ ਪੁਲਿਸ ਨੇ ਉਸ ਕੋਲੋਂ 5 ਜ਼ਿੰਦਾ ਰੌਂਦ, ਇਕ ਆਈਫ਼ੋਨ ਅਤੇ ਇੱਕ ਆਈਪੈਡ ਵੀ ਬਰਾਮਦ ਕੀਤੇ ਹਨ, ਅਤੇ ਉਸ ਦੀ ਮਹਿੰਦਰਾ ਬਲੈਰੋ ਗੱਡੀ ਜ਼ਬਤ ਕਰ ਲਈ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਤਹਿਤ ਥਾਣਾ ਸਦਰ ਜਮਸ਼ੇਰ ਖਾਸ ਵਿਖੇ ਕੇਸ ਦਰਜ ਹੈ। ਦਿਹਾਤੀ ਪੁਲਿਸ ਨੇ ਉਕਤ ਨਸ਼ਾ ਤਸਕਰ ਨੂੰ ਕਾਬੂ ਕੀਤੇ ਜਾਣ ’ਤੇ ਅਮਰੀਕਾ ਨਾਲ ਜੁੜੇ ਨਸ਼ਾ-ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਇਹ ਖੇਪ ਨਵਜੋਤ ਸਿੰਘ ਉਰਫ਼ ਗੈਰੀ ਨੇ ਭੇਜੀ ਸੀ। ਉਹ ਕਪੂਰਥਲਾ ਵਿਚ ਕਾਲਾ ਸੰਘਿਆਂ ਨੇੜੇ ਨਵਾਂ ਪਿੰਡ ਦਾ ਵਾਸੀ ਹੈ ਅਤੇ ਹੁਣ ਅਮਰੀਕਾ ਵਿੱਚ ਰਹਿ ਰਿਹਾ ਹੈ। ਖੇਪ ਵਿੱਚ 14 ਕਿੱਲੋ ਹੈਰੋਇਨ ਅਤੇ 6 ਪਿਸਤੌਲ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ 12 ਕਿੱਲੋ ਹੈਰੋਇਨ ਅਤੇ 4 ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ। ਅਪਰੇਸ਼ਨ ਦਾ ਵੇਰਵਾ ਦਿੰਦਿਆਂ ਐੱਸ.ਐੱਸ.ਪੀ. ਖੱਖ ਨੇ ਦੱਸਿਆ ਕਿ 26 ਨਵੰਬਰ ਨੂੰ ਪਿੰਡ ਚੱਕ ਵੇਂਡਲ ਦੇ ਵਾਸੀਆਂ ਨੇ ਪ੍ਰਭਦੀਪ ਸਿੰਘ ਉਰਫ ਪ੍ਰਭ ਨੂੰ 2 ਕਿੱਲੋ ਹੈਰੋਇਨ ਅਤੇ ਪਿਸਤੌਲਾਂ ਸਮੇਤ ਕਾਬੂ ਕੀਤਾ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇੰਚਾਰਜ ਸੀ.ਆਈ.ਏ. ਸਟਾਫ਼ ਦਿਹਾਤੀ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਪੁਲਿਸ ਨੂੰ ਆਪਣੀ ਹਵੇਲੀ ਲੈ ਗਿਆ, ਜਿੱਥੇ ਉਸ ਨੇ ਬਾਲਣ ਦੇ ਢੇਰ ਹੇਠਾਂ 10 ਕਿੱਲੋ ਹੋਰ ਹੈਰੋਇਨ ਲੁਕਾ ਕੇ ਰੱਖੀ ਹੋਈ ਸੀ। ਇਹ ਬਰਾਮਦਗੀ ਡੀ.ਐੱਸ.ਪੀ. ਕਰਤਾਰਪੁਰ ਨਰਿੰਦਰ ਸਿੰਘ ਔਜਲਾ ਦੀ ਹਾਜ਼ਰੀ ਵਿੱਚ ਕੀਤੀ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਹ ਅਪਰੇਸ਼ਨ ਐੱਸ.ਪੀ. (ਇਨਵੈਸਟੀਗੇਸ਼ਨ) ਵਨੀਤ ਅਹਿਲਾਵਤ, ਡੀ.ਐੱਸ.ਪੀ. ਨਕੋਦਰ ਸਰਵਣ ਸਿੰਘ ਬੱਲ ਅਤੇ ਡੀ.ਐੱਸ.ਪੀ. (ਡਿਟੈਕਟਿਵ) ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਮਾਮਲੇ ’ਚ ਤਿੰਨ ਹੋਰ ਵਿਅਕਤੀ ਕੀਤੇ ਨਾਮਜ਼ਦ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਪਛਾਣ ਨਵਜੋਤ ਸਿੰਘ ਉਰਫ਼ ਗੈਰੀ ਵਾਸੀ ਨਵਾਂ ਪਿੰਡ ਨੇੜੇ ਕਾਲਾ ਸੰਘਿਆਂ ਥਾਣਾ ਸਦਰ ਕਪੂਰਥਲਾ ਹਾਲ ਵਾਸੀ ਅਮਰੀਕਾ, ਮਨਜੋਤਵੀਰ ਸਿੰਘ ਵਾਸੀ ਚੱਕ ਵੇਂਡਲ ਅਤੇ ਸੌਰਵ ਵਾਸੀ ਸਹਿਮ ਦੋਵੇਂ ਥਾਣਾ ਸਦਰ ਨਕੋਦਰ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮ ਦਾ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।