28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਈ.ਡੀ. ਵਲੋਂ ਚਾਰ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੰਮਨ

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 28-11-2026


ਦਸੰਬਰ ਦੇ ਪਹਿਲੇ ਹਫ਼ਤੇ ਪੇਸ਼ ਹੋਣ ਦੇ ਆਦੇਸ਼

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਪੰਜਾਬ ਦੇ ਚਾਰ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿਚ ਕ੍ਰਿਸ਼ਨ ਕੁਮਾਰ, ਰਾਮਵੀਰ, ਵਰੁਣ ਰੂਜਮ ਅਤੇ ਅਭਿਨਵ ਤ੍ਰਿਖਾ ਸ਼ਾਮਿਲ ਹਨ। ਸਾਰੇ ਅਧਿਕਾਰੀਆਂ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਸਥਿਤ ਈ.ਡੀ. ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। 1997 ਬੈਚ ਦੇ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਇਸ ਸਮੇਂ ਪ੍ਰਮੁੱਖ ਸਕੱਤਰ, ਮਿੱਟੀ ਤੇ ਜਲ ਸੰਭਾਲ, 2004 ਬੈਚ ਦੇ ਆਈ.ਏ.ਐਸ ਅਧਿਕਾਰੀ ਵਰੁਣ ਰੂਜਮ ਕਮਿਸ਼ਨਰ ਪਟਿਆਲਾ ਅਤੇ 2006 ਦੇ ਆਈ ਏ ਐਸ ਅਧਿਕਾਰੀ ਅਭਿਨਵ ਤ੍ਰਿਖਾ ਸਕੱਤਰ, ਵਿੱਤ ਵਿਭਾਗ ਜਦਕਿ 2009 ਦੇ ਰਾਮਵੀਰ ਕਮਿਸ਼ਨਰ, ਜਲੰਧਰ ਡਵੀਜ਼ਨ ਵਜੋਂ ਤਾਇਨਾਤ ਹਨ। ਈ.ਡੀ. ਵਲੋਂ ਇਨ੍ਹਾਂ ਅਧਿਕਾਰੀਆਂ ਤੋਂ ਭੁੱਲਰ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਈ.ਡੀ. ਵਲੋਂ ਪਹਿਲਾਂ ਵੀ ਪੰਜਾਬ ਦੇ ਕਈ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਚਾਰ ਹੋਰ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਨੂੰ ਸੰਮਨ ਜਾਰੀ ਹੋਣ ਨਾਲ ਇਸ ਮਾਮਲੇ ਵਿਚ ਆਉਣ ਵਾਲੇ ਦਿਨਾਂ ਦੌਰਾਨ ਜਾਂਚ ਹੋਰ ਤੇਜ਼ ਹੋਣ ਦੇ ਆਸਾਰ ਹਨ। ਦਸੰਬਰ ਦੇ ਪਹਿਲੇ ਹਫ਼ਤੇ ਹੋਣ ਵਾਲੀ ਪੁੱਛਗਿੱਛ ਦੌਰਾਨ ਜਾਂਚ ਏਜੰਸੀ ਵਲੋਂ ਹਾਸਲ ਕੀਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਹਾਲਾਂਕਿ, ਕਿਸੇ ਅਧਿਕਾਰੀ ਨੂੰ ਪੁੱਛਗਿੱਛ ਲਈ ਤਲਬ ਕਰਨਾ ਉਸ ਦੀ ਕਿਸੇ ਅਪਰਾਧ ਵਿਚ ਸ਼ਮੂਲੀਅਤ ਸਾਬਤ ਨਹੀਂ ਕਰਦਾ।

ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਕੱਸੀ ਕਮਰ, ਨਾਜਾਇਜ਼ ਸ਼ਰਾਬ ਦੇ ਭੰਡਾਰਨ ਨੂੰ ਰੋਕਣ ਲਈ ਸਖ਼ਤੀ ਦੇ ਨਿਰਦੇਸ਼ ਅਗਲੀ ਖ਼ਬਰ ‘ਆਪ’ ਸਰਕਾਰ ਦੌਰਾਨ ਸੂਬੇ ਨੂੰ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।