ਲੌਂਗੋਵਾਲ, 27 ਨਵੰਬਰ (ਵਿਨੋਦ, ਖੰਨਾ)-ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਸਲਾਇਟ ਲੌਂਗੋਵਾਲ ਦੇ ਇਕ ਵਿਦਿਆਰਥੀ ਦੀ ਮ੍ਰਿਤਕ ਦੇਹ ਸਲਾਇਟ ਨੇੜਲੇ ਗੰਦੇ ਨਾਲੇ ਦੀ ਪਟੜੀ ਤੋਂ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ। ਸਲਾਇਟ ਦੇ ਵਿਦਿਆਰਥੀਆਂ ਨੇ ਉਕਤ ਵਿਦਿਆਰਥੀ ਦੀ ਹੱਤਿਆ ਕੀਤੇ ਜਾਣ ਦਾ ਦੋਸ਼ ਲਾਉਂਦਿਆ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਉੱਤੇ ਤੇ ਬੈਠ ਗਏ। ਘਟਨਾ ਸਥਾਨ ਤੋਂ ਇਕੱਤਰ ਕੀਤੇ ਵੇਰਵਿਆਂ ਅਨੁਸਾਰ ਮ੍ਰਿਤਕ ਦੀ ਪਛਾਣ ਅਯੂਸ਼ ਕੁਮਾਰ ਸਿੰਘ ਪੁੱਤਰ ਰਾਮ ਕੁਮਾਰ ਸਿੰਘ (22 ਸਾਲ) ਵਾਸੀ ਸਮਸਤੀਪੁਰ ਬਿਹਾਰ ਵਜੋਂ ਹੋਈ ਹੈ। ਇਹ ਵਿਦਿਆਰਥੀ ਸਿਵਲ ਇੰਜਨੀਅਰਿੰਗ ਆਈ.ਸੀ.ਡੀ. ਡਿਪਲੋਮਾ ਦੇ ਅੰਤਿਮ ਵਰ੍ਹੇ ਦੇ ਵਿਦਿਆਰਥੀ ਸੀ। ਇਸ ਸਬੰਧ ਵਿਚ ਐੱਸ. ਐੱਚ. ਓ. ਇੰਸਪੈਕਟਰ ਗੁਲਾਬ ਸਿੰਘ ਦੀ ਅਗਵਾਈ ’ਚ ਲੌਂਗੋਵਾਲ ਪੁਲਿਸ ਅਤੇ ਸਲਾਇਟ ਅਧਿਕਾਰੀਆਂ ਦੀ ਟੀਮ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ। ਇੰਸਪੈਕਟਰ ਗੁਲਾਬ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੋ ਸਕਦਾ ਹੈ ਇਸ ਲਈ ਪੁਲਿਸ ਇਸ ਘਟਨਾ ਨੂੰ ਬੇਹੱਦ ਗੰਭੀਰ ਮੰਨ ਕੇ ਪੇਸ਼ੇਵਾਰਾਨਾ ਢੰਗ ਨਾਲ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਜਾ ਰਿਹਾ ਹੈ ਮਾਪਿਆਂ ਦੇ ਆਉਣ ਤੋਂ ਬਾਅਦ ਮ੍ਰਿਤਕ ਦੇਹ ਦਾ ਡਾਕਟਰੀ ਮੁਆਇਨਾ ਕੀਤਾ ਜਾਵੇਗਾ। ਇਸ ਦੌਰਾਨ ਮਾਹੌਲ ਉਸ ਵੇਲੇ ਨਾਜ਼ੁਕ ਬਣ ਗਿਆ ਜਦੋਂ ਪੁਲਿਸ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਲੈ ਕੇ ਜਾ ਰਹੀ ਸੀ ਤਾਂ ਵਿਦਿਆਰਥੀਆਂ ਨੇ ਵਿਦਿਆਰਥੀ ਦੀ ਹੱਤਿਆ ਕੀਤੇ ਜਾਣ ਦਾ ਸ਼ੱਕ ਪ੍ਰਗਟ ਕਰ ਦੀਆਂ ਐਂਬੂਲੈਂਸ ਨੂੰ ਰੋਕ ਲਿਆ। ਵਿਦਿਆਰਥੀਆਂ ਧਰਮਿੰਦਰ ਕੁਮਾਰ ਅਤੇ ਹੋਰਨਾਂ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟ ਮਾਰ ਕਰਕੇ ਹੱਤਿਆ ਕੀਤੀ ਗਈ ਹੈ। ਲਾਸ਼ ਨੂੰ ਦੂਰੋਂ ਘੜੀਸ ਕੇ ਲਿਆ ਕੇ ਸੁੱਟਿਆ ਗਿਆ ਹੈ। ਸਲਾਇਟ ਦੇ ਲੋਕ ਸੰਪਰਕ ਅਧਿਕਾਰੀ ਡਾ. ਐੱਸ. ਐੱਸ. ਪੂਨੀਆ ਨੇ ਦੱਸਿਆ ਕਿ ਇਹ ਘਟਨਾ ਸਲਾਇਟ ਲਈ ਬੇਹੱਦ ਮੰਦਭਾਗੀ ਹੈ। ਵਿਦਿਆਰਥੀ ਨੂੰ ਇਨਸਾਫ ਦਿਵਾਉਣ ਲਈ ਸਲਾਇਟ ਪ੍ਰਬੰਧਨ ਵਲੋਂ ਪੁਲਿਸ ਨੂੰ ਜਾਂਚ ਵਿਚ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ।
ਸਲਾਇਟ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ ਹੱਤਿਆ ਦੇ ਸ਼ੱਕ ਕਾਰਨ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ
ਲੌਂਗੋਵਾਲ, 27 ਨਵੰਬਰ (ਵਿਨੋਦ, ਖੰਨਾ)-ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਸਲਾਇਟ ਲੌਂਗੋਵਾਲ ਦੇ ਇਕ ਵਿਦਿਆਰਥੀ ਦੀ ਮ੍ਰਿਤਕ ਦੇਹ ਸਲਾਇਟ ਨੇੜਲੇ ਗੰਦੇ ਨਾਲੇ ਦੀ ਪਟੜੀ ਤੋਂ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ। ਸਲਾਇਟ ਦੇ ਵਿਦਿਆਰਥੀਆਂ ਨੇ ਉਕਤ ਵਿਦਿਆਰਥੀ ਦੀ ਹੱਤਿਆ ਕੀਤੇ ਜਾਣ ਦਾ ਦੋਸ਼ ਲਾਉਂਦਿਆ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਉੱਤੇ ਤੇ ਬੈਠ ਗਏ।
ਵਿਦਿਆਰਥੀ ਅਯੂਸ਼ ਕੁਮਾਰ ਸਿੰਘ
28-11-2026