29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗ਼ੈਰ-ਕਾਨੂੰਨੀ ਕਾਲੋਨੀਆਂ ਦੇ ਮਾਮਲੇ ’ਚ ਈ.ਡੀ. ਵਲੋਂ ਛਾਪੇਮਾਰੀ ਇਕ ਕਿੱਲੋ ਸੋਨਾ ਤੇ 3.16 ਕਰੋੜ ਦੀ ਰਕਮ ਜ਼ਬਤ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਮੁਹਾਲੀ ਦੀਆਂ ਗ਼ੈਰ-ਕਾਨੂੰਨੀ ਕਾਲੋਨੀਆਂ ਦੇ ਵਿਕਾਸ ਅਤੇ ਨਿਯਮਤਕਰਨ ਨਾਲ ਜੁੜੇ ਮਾਮਲੇ ਵਿਚ ਈ. ਡੀ.

ਅਜੀਤ ਡੈਸਕ 29-11-2026

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਮੁਹਾਲੀ ਦੀਆਂ ਗ਼ੈਰ-ਕਾਨੂੰਨੀ ਕਾਲੋਨੀਆਂ ਦੇ ਵਿਕਾਸ ਅਤੇ ਨਿਯਮਤਕਰਨ ਨਾਲ ਜੁੜੇ ਮਾਮਲੇ ਵਿਚ ਈ.ਡੀ. ਦੇ ਜਲੰਧਰ ਜ਼ੋਨਲ ਦਫ਼ਤਰ ਵਲੋਂ ਮੁਹਾਲੀ ਅਤੇ ਚੰਡੀਗੜ੍ਹ ਵਿਖੇ ਕਈ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। 20 ਨਵੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.), 2002 ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਇਕ ਕਿੱਲੋ ਸੋਨੇ ਦੀ ਇੱਟ, ਵੱਖ-ਵੱਖ ਅਹਿਮ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਬਰਾਮਦ ਤੇ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਲਗਭਗ 3.16 ਕਰੋੜ ਰੁਪਏ ਦੀਆਂ ਫਿਕਸਡ ਡਿਪਾਜ਼ਿਟ ਰਸੀਦਾਂ (ਐੱਫ.ਡੀ.ਆਰਜ਼) ਅਤੇ ਬੈਂਕ ਖਾਤਿਆਂ ਵਿਚ ਪਈ ਰਾਸ਼ੀ ਨੂੰ ਫ੍ਰੀਜ਼ ਕੀਤਾ ਗਿਆ ਹੈ। ਈ.ਡੀ. ਵਲੋਂ ਇਹ ਜਾਂਚ ਵਿਜੀਲੈਂਸ ਬਿਊਰੋ, ਮੁਹਾਲੀ, ਪੰਜਾਬ ਵਲੋਂ ਦਰਜ ਦੋ ਐੱਫ.ਆਈ.ਆਰਜ਼ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ। ਇਨ੍ਹਾਂ ਐੱਫ.ਆਈ.ਆਰਜ਼ ਵਿਚ ਸਰਕਾਰੀ ਅਧਿਕਾਰੀਆਂ ਤੇ ਨਿੱਜੀ ਵਿਅਕਤੀਆਂ ਵਿਰੁੱਧ ਕਾਲੋਨੀਆਂ ਦੇ ਗ਼ੈਰ-ਕਾਨੂੰਨੀ ਵਿਕਾਸ ਅਤੇ ਨਿਯਮਤਕਰਨ ਦੇ ਦੋਸ਼ ਲਗਾਏ ਗਏ ਸਨ। ਇਹ ਕਾਲੋਨੀਆਂ ਪਿੰਡ ਕੁਰਾਲੀ, ਐੱਸ.ਏ.ਐੱਸ. ਨਗਰ ਵਿਖੇ ਸਥਿਤ ਹਨ। ਈ.ਡੀ. ਨੇ ਦਾਅਵਾ ਕੀਤਾ ਹੈ ਕਿ 1 ਅਪ੍ਰੈਲ, 2004 ਤੋਂ 10 ਦਸੰਬਰ, 2020 ਤੱਕ ਦੇ ਜਾਂਚ ਸਮੇਂ ਦੌਰਾਨ ਕਥਿਤ ਤੌਰ ’ਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਗਈ। ਇਸ ਜਾਇਦਾਦ ਦੀ ਕੀਮਤ ਲਗਭਗ 35.58 ਕਰੋੜ ਰੁਪਏ ਦੱਸੀ ਗਈ ਹੈ, ਜੋ ਉਸ ਦੀ ਕੁੱਲ ਜਾਣੀ-ਪਛਾਣੀ ਕਾਨੂੰਨੀ ਆਮਦਨ ਤੋਂ 1.73 ਗੁਣਾ ਵੱਧ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਕੰਪਨੀ ਨੇ ਇਕ ਹੀ ਕਾਲੋਨੀ ਵਜੋਂ ਵਿਕਸਤ ਕਰਨ ਦੀ ਯੋਜਨਾ ਬਣਾਈ ਸੀ ਪਰ ਸਰਕਾਰੀ ਫ਼ੀਸ ਤੋਂ ਬਚਣ ਲਈ ਇਨ੍ਹਾਂ ਨੂੰ ਦੋ ਵੱਖ-ਵੱਖ ਕਾਲੋਨੀਆਂ ਵਜੋਂ ਦਰਸਾਇਆ ਗਿਆ। ਇਸ ਤਰ੍ਹਾਂ ਕਥਿਤ ਤੌਰ ’ਤੇ ਘੱਟ ਲਾਇਸੈਂਸ ਫ਼ੀਸ ਅਦਾ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਕਰੇਤਾਵਾਂ ਤੋਂ ਖਰੀਦੀਆਂ ਗਈਆਂ ਜ਼ਮੀਨਾਂ ਸਬੰਧੀ ਜਾਅਲੀ ਸਹਿਮਤੀ ਪੱਤਰ ਤਿਆਰ ਕਰਨ ਅਤੇ ਇਨ੍ਹਾਂ ਦੀ ਵਰਤੋਂ ਵਿਕਾਸ ਅਥਾਰਟੀਆਂ ਤੋਂ ਨਿਯਮਤਕਰਨ ਦੇ ਸਰਟੀਫਿਕੇਟ ਹਾਸਲ ਕਰਨ ਲਈ ਕੀਤੇ ਜਾਣ ਦੇ ਦੋਸ਼ ਵੀ ਜਾਂਚ ਦਾ ਹਿੱਸਾ ਹਨ।

ਪਿਛਲੀ ਖ਼ਬਰ ਪਨਗ੍ਰੇਨ ਮਾਮਲੇ ’ਚ ਪੰਜਾਬ ਦੇ ਸੀਨੀਅਰ ਸਰਕਾਰੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਈ.ਡੀ. ਅਗਲੀ ਖ਼ਬਰ ਪੰਜਾਬ ਦੇ ਪ੍ਰਸ਼ਾਸਕੀ ਸਕੱਤਰ, ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।