29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਰਬੱਤ ਦੇ ਭਲੇ ਤੇ ਮਨੁੱਖਤਾ ਦੀ ਸੇਵਾ ਦਾ ਦਿੰਦਾ ਹੈ ਸੰਦੇਸ਼-ਜਥੇਦਾਰ ਗੜਗੱਜ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸੰਸਾਰ ਨੂੰ ਦਿੱਤਾ ਗਿਆ ਫ਼ਲਸਫ਼ਾ ਸਮੁੱਚੀ ਮਨੁੱਖਤਾ ਅਤੇ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ। ਇਹ ਵਿਚਾਰ ਪਾਕਿਸਤਾਨ ਦੇ ਜ਼ਿਲ੍ਹਾ ਹਸਨ ਅਬਦਾਲ ਵਿਚਲੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਕ ਪ੍ਰੇਰਨਾਦਾਇਕ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਹਵਾਲਾ ਦਿੰਦਿਆਂ ਸਾਂਝੇ ਕੀਤੇ।

ਅਜੀਤ ਡੈਸਕ 29-11-2026

ਸ੍ਰੀ ਪੰਜਾ ਸਾਹਿਬ ਵਿਖੇ ਸੰਗਤ ਨਾਲ ਗੁਰਮਤਿ ਵਿਚਾਰਾਂ ਕੀਤੀਆਂ ਸਾਂਝੀਆਂ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸੰਸਾਰ ਨੂੰ ਦਿੱਤਾ ਗਿਆ ਫ਼ਲਸਫ਼ਾ ਸਮੁੱਚੀ ਮਨੁੱਖਤਾ ਅਤੇ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ। ਇਹ ਵਿਚਾਰ ਪਾਕਿਸਤਾਨ ਦੇ ਜ਼ਿਲ੍ਹਾ ਹਸਨ ਅਬਦਾਲ ਵਿਚਲੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਕ ਪ੍ਰੇਰਨਾਦਾਇਕ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਹਵਾਲਾ ਦਿੰਦਿਆਂ ਸਾਂਝੇ ਕੀਤੇ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ, ਡਿਪਟੀ ਸਕੱਤਰ (ਸ਼ਰਾਈਨਜ਼) ਉਸਮਾਨ ਖ਼ਾਨ, ਸਆਦਤ ਸ਼ਹਿਬਾਜ਼ ਖ਼ਾਨ, ਸੰਤੋਖ ਸਿੰਘ, ਸਤਵੰਤ ਸਿੰਘ ਆਦਿ ਵੀ ਹਾਜ਼ਰ ਸਨ। ਧਾਰਮਿਕ ਸਮਾਗਮ ਦੌਰਾਨ ਹਾਜ਼ਰ ਕੀਰਤਨੀ ਜਥਿਆਂ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਦੇ ਰੰਗ ’ਚ ਰੰਗਿਆ। ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਮਨਾਉਣ ਲਈ ਦੁਨੀਆ ਭਰ ਤੋਂ ਪੁੱਜੀ ਸਿੱਖ ਸੰਗਤ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਪਾਕਿਸਤਾਨੀ ਸਿੱਖਾਂ ਅਤੇ ਉੱਥੋਂ ਦੀ ਸਰਕਾਰ ਵਲੋਂ ਗੁਰੂਘਰਾਂ ਦੀ ਸੇਵਾ ਸੰਭਾਲ ਲਈ ਕੀ ਤੇ ਜਾ ਰਹੇ ਕਾਰਜਾਂ ਲਈ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ।

ਪਿਛਲੀ ਖ਼ਬਰ ਗੱਠਜੋੜ ਤੋਂ ਬਾਅਦ ਸੁਖਬੀਰ ਦੀ ਰਿਹਾਇਸ਼ ’ਤੇ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ ਅਗਲੀ ਖ਼ਬਰ ਬਿਨਾਂ ਕੋਈ ਮੁੱਦਾ ਹੱਲ ਹੋਏ ਭਾਜਪਾ-ਅਕਾਲੀ ਦਲ ਦੇ ਗੱਠਜੋੜ ਤੋਂ ਲੋਕ ਹੈਰਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।