ਨਵੀਂ ਦਿੱਲੀ, 28 ਨਵੰਬਰ (ਪੀ. ਟੀ. ਆਈ.)-ਤ੍ਰਿਣਮੂਲ ਕਾਂਗਰਸ ਨੇ ਆਪਣੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕਰਦਿਆਂ ਉਨ੍ਹਾਂ ਨੂੰ ਸੰਸਦ ਦੇ ਆਗਾਮੀ ਵਿਸ਼ੇਸ਼ ਸੈਸ਼ਨ ਦੌਰਾਨ ਹਰ ਹਾਲਤ ਵਿਚ ਸਦਨ ਵਿਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ । ਇਹ ਸੈਸ਼ਨ 30 ਨਵੰਬਰ ਤੋਂ 4 ਦਸੰਬਰ ਤੱਕ ਚੱਲੇਗਾ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ । ਲੋਕ ਸਭਾ ਵਿਚ ਟੀ.ਐਮ.ਸੀ. ਸੰਸਦੀ ਦਲ ਦੇ ਆਗੂ ਅਭਿਸ਼ੇਕ ਬੈਨਰਜੀ ਵਲੋਂ ਜਾਰੀ ਤਿੰਨ ਲਾਈਨਾਂ ਦੇ ਪੱਤਰ ਵਿਚ ਸਾਰੇ ਸੰਸਦ ਮੈਂਬਰਾਂ ਨੂੰ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਲਈ ਕਿਹਾ ਗਿਆ ਹੈ । ਵ੍ਹਿਪ ’ਚ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਗਿਆ ਹੈ ।