ਪਾਕਿ ’ ਚ ਵੰਡ ਬਾਅਦ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਮੁੜ ਸੰਗਤਾਂ ਲਈ ਖੋਲ੍ਹਿਆ
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਗੁੱਜਰਾਂਵਾਲਾ ਦੇ ਨੌਸ਼ਹਿਰਾ ਵਿਰਕਾਂ ਨੇੜੇ ਪਿੰਡ ਭਾਈ ਕੇ ਮੱਟੂ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਨੂੰ ਮੁਰੰਮਤ ਅਤੇ ਸਾਂਭ-ਸੰਭਾਲ ਦੇ ਕਾਰਜਾਂ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਸਮੀ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ।
ਅਜੀਤ ਡੈਸਕ
30-11-2026