29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਰ ਗੋਵਰਧਨਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ

ਸੀਰ ਗੋਵਰਧਨਪੁਰ (ਵਾਰਾਣਸੀ), 29 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਜਨਮ ਅਸਥਾਨ ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.

ਸਮਾਗਮ ’ਚ ਸ਼ਾਮਿਲ ਹੋਣ ਮੌਕੇ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈ.ਟੀ.ਓ., ਡਾ. ਰਾਜ ਕੁਮਾਰ ਚੱਬੇਵਾਲ, ਦੀਪਕ ਬਾਲੀ ਤੇ ਹੋਰ। 30-11-2026
ਸੀਰ ਗੋਵਰਧਨਪੁਰ (ਵਾਰਾਣਸੀ), 29 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਜਨਮ ਅਸਥਾਨ ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਸੰਤ ਸਤਵਿੰਦਰ ਹੀਰਾ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ਸੰਤ ਵਿਨੋਦ ਦਾਸ ਹੁਸ਼ਿਆਰਪੁਰ, ਸੰਤ ਪਰਮਿੰਦਰ ਦਾਸ ਦਸੂਹਾ, ਗੁਰਮੇਲ ਦਾਸ ਭਟੋਲੀ, ਸੰਤ ਸਮਾਜ ਦੇ ਹੋਰ ਮੈਂਬਰ ਅਤੇ ਸੰਗਤ ਨੇ ਸ਼ਿਰਕਤ ਕੀਤੀ। ਪ੍ਰਸਿੱਧ ਰਾਗੀ ਜਥਿਆਂ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਇਲਾਹੀ ਬਾਣੀ ਅਤੇ ਸਰਬ-ਸਾਂਝੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖ਼ਾਸ ਕਰ ਕੇ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਨ੍ਹਾਂ ਯਾਦਗਾਰੀ ਸਮਾਗਮਾਂ ਰਾਹੀਂ ਪੰਜਾਬ ਸਰਕਾਰ ਗੁਰੂ ਸਾਹਿਬ ਦੀਆਂ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੀਆਂ ਸਦੀਵੀ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਤਿਹਾਸਕ ਸ਼ੋਭਾ ਯਾਤਰਾ 30 ਨਵੰਬਰ ਨੂੰ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਆਰੰਭ ਹੋਵੇਗੀ ਅਤੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ। ਉਸੇ ਦਿਨ ਵੱਖ-ਵੱਖ ਥਾਵਾਂ ਤੋਂ ਆਰੰਭ ਹੋਣ ਵਾਲੀਆਂ ਤਿੰਨ ਹੋਰ ਸ਼ੋਭਾ ਯਾਤਰਾਵਾਂ ਵੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਸਮਾਗਮ ਦੌਰਾਨ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੇਲ੍ਹ ਵਿਚ ਢੁਕਵਾਂ ਇਲਾਜ ਨਾ ਮਿਲਣ ’ ਤੇ ਯਾਸੀਨ ਮਲਿਕ ਨੇ ਦਿੱਲੀ ਹਾਈ ਕੋਰਟ ਨੂੰ ਲਿਖੀ ਚਿੱਠੀ ਅਗਲੀ ਖ਼ਬਰ ਸਾਡੇ ਨੌਜਵਾਨ ਚਾਹੁੰਦੇ ਹਨ ਕਿ ਭਾਰਤ ਦੁਨੀਆ ਦੀ ਅਗਵਾਈ ਕਰੇ-ਭਾਗਵਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।