02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਮਧੇਕੇ ’ਚ ਸ਼ਾਨਦਾਰ ਖੇਡ ਮੈਦਾਨ ਦਾ ਵਿਧਾਇਕ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਨੇ ਕੀਤਾ ਉਦਘਾਟਨ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਪਿੰਡਾਂ ਵਿਚ ਖੇਡਾਂ ਦਾ ਬਿਹਤਰ ਮਾਹੌਲ ਸਿਰਜਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਮਧੇਕੇ ਨੂੰ ਇਕ ਵੱਡੀ ਸੌਗਾਤ ਮਿਲੀ ਹੈ। ਪਿੰਡ ਮਧੇਕੇ ਵਿਚ ਤਿਆਰ ਕੀਤੇ ਗਏ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਕੀਤਾ।

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਪਿੰਡਾਂ ਵਿਚ ਖੇਡਾਂ ਦਾ ਬਿਹਤਰ ਮਾਹੌਲ ਸਿਰਜਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਮਧੇਕੇ ਨੂੰ ਇਕ ਵੱਡੀ ਸੌਗਾਤ ਮਿਲੀ ਹੈ। ਪਿੰਡ ਮਧੇਕੇ ਵਿਚ ਤਿਆਰ ਕੀਤੇ ਗਏ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਕੀਤਾ। ਇਸ ਮੌਕੇ ਚੇਅਰਮੈਨ ਮਧੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਇਕ ਸਿਹਤਮੰਦ ਅਤੇ ਉਸਾਰੂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਖੇਡਾਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹਨ, ਉੱਥੇ ਇਹ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਚੇਅਰਮੈਨ ਮਧੇਕੇ ਨੇ ਕਿਹਾ ਕਿ ਪਿੰਡਾਂ ਵਿਚ ਆਧੁਨਿਕ ਖੇਡ ਸਹੂਲਤਾਂ ਪੈਦਾ ਹੋਣ ਨਾਲ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਘਰ ਦੇ ਨੇੜੇ ਹੀ ਬਿਹਤਰ ਮੌਕੇ ਮਿਲਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਮਧੇਕੇ ਦਾ ਇਹ ਖੇਡ ਮੈਦਾਨ ਆਉਣ ਵਾਲੇ ਸਮੇਂ ਵਿਚ ਕਈ ਹੋਣਹਾਰ ਖਿਡਾਰੀ ਪੈਦਾ ਕਰਨ ਦਾ ਕੇਂਦਰ ਬਣੇਗਾ। ਉਨ੍ਹਾਂ ਆਪਣੇ ਪਿੰਡ ਮਧੇਕੇ ਵਿਚ ਇਹ ਸ਼ਾਨਦਾਰ ਖੇਡ ਮੈਦਾਨ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ . ਨਿਹਾਲ ਸਿੰਘ ਵਾਲਾ ਸ੍ਰੀਮਤੀ ਮਨਜੀਤ ਕੌਰ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਸਤਪਾਲ ਭੋਲਾ, ਸੈਕਟਰੀ ਸੁਖਜੀਵਨ ਰੌਂਤਾ ਤੋਂ ਇਲਾਵਾ ਖਿਡਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਪਾਰਥ ਬਿਸਵਾਸ ਦੇ ਪੰਜਾਬ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤਾ ਸਵਾਗਤ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ’ਚ ਕਰਵਾਈ ‘ਨੈਤਿਕ ਪ੍ਰੀਖਿਆ’ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।