02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ’ਚ ਕੂੜੇ ਦੇ ਤੋਂ ਮੁਕਤ ਸ਼ਹਿਰ ਬਣਾਉਣ ਲਈ ਸਫ਼ਾਈ ਮੁਹਿੰਮ ਦਾ ਆਗਾਜ਼

ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਸ਼ੁਰੂ ਕੀਤੇ ਗਏ 10 ਰੋਜ਼ਾ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿਚ ਕੂੜੇ ਨੂੰ ਹਟਾ ਕੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਹੈ।

ਅਜੀਤ ਡੈਸਕ 02-09-2026
ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਸ਼ੁਰੂ ਕੀਤੇ ਗਏ 10 ਰੋਜ਼ਾ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿਚ ਕੂੜੇ ਨੂੰ ਹਟਾ ਕੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਹੈ। ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਗਗਨਦੀਪ, ਨਗਰ ਪੰਚਾਇਤ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ, ਸਮਾਜ ਸੇਵੀ ਅਤੇ ਸਥਾਨਕ ਵਸਨੀਕ ਮੌਜੂਦ ਰਹੇ। ਇਸ ਮੌਕੇ ਸਫ਼ਾਈ ਕਾਰਜਾਂ ਵਿਚ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ। ਵਿਧਾਇਕ ਨੇ ਕਿਹਾ ਕਿ ਸਫ਼ਾਈ ਕਿਸੇ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 10 ਰੋਜ਼ਾ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ ਅਤੇ ਕੂੜੇ ਦੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ-ਕਰਕਟ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਨਾ ਸੁੱਟਿਆ ਜਾਵੇ ਅਤੇ ਇਸ ਨੂੰ ਨਿਰਧਾਰਿਤ ਸਥਾਨਾਂ ‘ਤੇ ਹੀ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਦਾ ਹੈ, ਸਗੋਂ ਲੋਕਾਂ ਦੀ ਸਿਹਤ ਅਤੇ ਬਿਹਤਰ ਜੀਵਨ ਲਈ ਵੀ ਅਹਿਮ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਐਸ.ਡੀ.ਐਮ. ਗਗਨਦੀਪ ਨੇ ਕਿਹਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ 10 ਰੋਜ਼ਾ ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣੇਗੀ : ਐਮ.ਪੀ. ਸਰਬਜੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਡਾ. ਪਾਰਥ ਬਿਸਵਾਸ ਦੇ ਪੰਜਾਬ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।