ਪੰਜਾਬ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣੇਗੀ : ਐਮ.ਪੀ. ਸਰਬਜੀਤ ਸਿੰਘ ਖ਼ਾਲਸਾ
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਦੁੱਨੇਕੇ ਦੇ ਵਸਨੀਕ ਅਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਦੇ ਛੋਟੇ ਭਰਾ ਜਰਨੈਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ-1 ਐਸ. ਸੀ.
ਪ
ਪਿੰਡ ਮੁੰਡੀ ਜਮਾਲ ਵਿਖੇ ਐਮ.ਪੀ. ਸਰਬਜੀਤ ਸਿੰਘ ਖ਼ਾਲਸਾ ਨਾਲ ਜਸਵਿੰਦਰ ਸਿੰਘ ਸਿੱਧੂ ਮੀਟਿੰਗ ਕਰਨ ਸਮੇਂ। ਤਸਵੀਰ : ਪੋਪਲੀ
02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਦੁੱਨੇਕੇ ਦੇ ਵਸਨੀਕ ਅਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਦੇ ਛੋਟੇ ਭਰਾ ਜਰਨੈਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ-1 ਐਸ.ਸੀ. ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਜਰਨੈਲ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਜਰਨੈਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਅਤੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਵਲੋਂ ਦਿੱਤੇ ਸਹਿਯੋਗ ਅਤੇ ਹੌਸਲੇ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਐਸ.ਸੀ. ਵਿੰਗ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਹਰ ਵਰਕਰ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਅਤੇ ਉਹ ਐਸ.ਸੀ. ਭਾਈਚਾਰੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਨੂੰ ਪਾਰਟੀ ਦੇ ਮੰਚ ‘ਤੇ ਉਠਾਉਣ ਲਈ ਵੀ ਯਤਨਸ਼ੀਲ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਐਸ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਜਰਨੈਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦੇਣ ਵਾਲਿਆਂ ਵਿਚ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ, ਜਗਜੀਤ ਸਿੰਘ ਘਾਰੂ, ਜੋਤੀ ਦੁੱਨੇਕੇ, ਦੀਪਾ ਦੁੱਨੇਕੇ, ਡਾ. ਲਛਮਣ ਸਿੰਘ ਅਤੇ ਗੁਰਵੀਰ ਸਿੰਘ ਲਵਲੀ ਦੁੱਨੇਕੇ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਸ਼ਾਮਿਲ ਸਨ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਜਰਨੈਲ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਨੂੰ ਹੋਰ ਮਜ਼ਬਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।