02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਬਚਾਓ ਰੈਲੀ ਵਿਚ ਵਰਕਰ ਕਾਫਲਿਆਂ ਦੇ ਰੂਪ ’ਚ ਸ਼ਮੂਲੀਅਤ ਕਰਨ-ਪ੍ਰਧਾਨ ਨਿਹਾਲ ਸਿੰਘ ਭੁੱਲਰ

ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਧਰਮਕੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਰੈਲੀ ਵਿਚ ਪਾਰਟੀ ਵਰਕਰ ਵੱਡੇ ਕਾਫਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 02-09-2026
ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਧਰਮਕੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਰੈਲੀ ਵਿਚ ਪਾਰਟੀ ਵਰਕਰ ਵੱਡੇ ਕਾਫਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ । ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਰੈਲੀ ਵਿਚ ਲਾਮਿਸਾਲ ਇਕੱਠ ਕੀਤਾ ਜਾਵੇਗਾ। ਪ੍ਰਧਾਨ ਭੁੱਲਰ ਨੇ ਕਿਹਾ ਕਿ ਪੰਥਕ ਹਲਕਾ ਧਰਮਕੋਟ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ‘ਬਦਲਾਅ’ ਦੇ ਨਾਂਅ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਨਿਰਾਸ਼ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 9 ਸਤੰਬਰ ਦੀ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋ ਕੇ ਇਸ ਨੂੰ ਸਫਲ ਬਣਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਯੂਥ ਆਗੂ ਚਰਨਜੀਤ ਸਿੰਘ, ਮਨਿੰਦਰ ਗਿੱਲ ਗੋਨਾ ਹਾਜ਼ਰ ਸਨ।
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਆਗੂ ਮੁਖਤਿਆਰ ਸਿੰਘ ਸੰਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮ... ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਵਲੋਂ ਹਮਖ਼ਿਆਲੀ ਪਾਰਟੀਆਂ ਨਾਲ ਰਲ ਕੇ ਮੋਗੇ ਦੀਆਂ ਚਾਰੇ ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ-ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।