ਸ਼ੂਟਿੰਗ ਮੁਕਾਬਲਿਆਂ ’ਚ ਆਪਣੇ ਜੌਹਰ ਦਿਖਾਉਣਗੇ ਦਸਮੇਸ਼ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਟੀਮਾਂ ਕਰਨਗੀਆਂ ਸ਼ਮੂਲੀਅਤ
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਜ਼ਿਲ੍ਹਾ ਪੱਧਰ ਤੇ ਸ਼ੂਟਿੰਗ (ਨਿਸ਼ਾਨੇਬਾਜ਼ੀ) ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਕੋਚ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ।
ਅਜੀਤ ਡੈਸਕ
03-09-2026