04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਨੀ ਗਿੱਲ ਨੇ ਕੀਤਾ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਦੇਹਰਾ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਪੜਾਅ ਕਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਇਹ ਮਹਾਨ ਨਗਰ ਕੀਰਤਨ ਜਦ ਪਿੰਡ ਧੱਲੇਕੇ ਵਿਖੇ ਪੁੱਜਾ ਤਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸੰਗਤ ਰੂਪੀ ਹਾਜ਼ਰੀ ਭਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ।

ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਦੇਹਰਾ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਪੜਾਅ ਕਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਇਹ ਮਹਾਨ ਨਗਰ ਕੀਰਤਨ ਜਦ ਪਿੰਡ ਧੱਲੇਕੇ ਵਿਖੇ ਪੁੱਜਾ ਤਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸੰਗਤ ਰੂਪੀ ਹਾਜ਼ਰੀ ਭਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਸਾਡੇ ਸ਼੍ਰੋਮਣੀ ਸ਼ਹੀਦ ਹਨ ਜਿਨ੍ਹਾਂ ਨੇ ਮੁਗ਼ਲ ਹਕੂਮਤ ਦੀ ਪ੍ਰਵਾਹ ਨਾ ਕਰਦਿਆਂ ਹਿੰਦ ਦੀ ਚਾਦਰ ਬਣੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਕਲਮ ਕੀਤੇ ਗਏ ਪਵਿੱਤਰ ਸੀਸ ਨੂੰ ਲਿਆ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਜੀਵਨ ਸਿੰਘ ਨੂੰ ਗਲ ਨਾਲ ਲਾ ਕੇ ਜਿੱਥੇ ਰੰਘਰੇਟੇ ਗੁਰੂ ਕੇ ਬੇਟੇ ਦਾ ਖ਼ਿਤਾਬ ਦਿੱਤਾ, ਉੱਥੇ ਗਲ ਨਾਲ ਲਾ ਕੇ ਪੰਜਵੇਂ ਸਾਹਿਬਜ਼ਾਦੇ ਦੇ ਨਾਂਅ ਨਾਲ ਵੀ ਨਿਵਾਜਿਆ ਅਤੇ ਬਾਅਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਗ਼ਲਾਂ ਨਾਲ ਲੜਦੇ ਬਾਬਾ ਜੀਵਨ ਸਿੰਘ ਜੀ ਨੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਦੀ ਇਸ ਅਦੁੱਤੀ ਲਾਸਾਨੀ ਸ਼ਹਾਦਤ ਨੂੰ ਅੱਜ ਸਿੱਖ ਕੌਮ ਯਾਦ ਕਰਦੀ ਹੈ ਅਤੇ ਅੱਜ ਉਨ੍ਹਾਂ ਵਲੋਂ ਇਸ ਨਗਰ ਕੀਰਤਨ ਵਿਚ ਪਹੁੰਚਣ ਦਾ ਜੋ ਸੁਭਾਗ ਪ੍ਰਾਪਤ ਹੋਇਆ । ਇਸ ਮੌਕੇ ਉਨ੍ਹਾਂ ਪਿੰਡ ਧੱਲੇਕੇ ਦੀ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਦਾ ਮਾਣ ਬਖ਼ਸ਼ਿਆ ।
ਪਿਛਲੀ ਖ਼ਬਰ ਪੱਤੋ ਹੀਰਾ ਸਿੰਘ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।